Arvind Kejriwal

CM ਅਰਵਿੰਦ ਕੇਜਰੀਵਾਲ ਨੇ CM ਹੇਮੰਤ ਸੋਰੇਨ ਨਾਲ ਕੀਤੀ ਮੁਲਾਕਾਤ, ਆਰਡੀਨੈਂਸ ਦੇ ਖਿਲਾਫ ਮੰਗਿਆ ਸਮਰਥਨ

ਚੰਡੀਗੜ੍ਹ, 02 ਜੂਨ 2023: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਹਨ | ਇਸ ਤੋਂ ਪਹਿਲਾਂ ਕੇਜਰੀਵਾਲ ਅਤੇ ਮਾਨ ਵੀਰਵਾਰ ਨੂੰ ਰਾਂਚੀ ਪਹੁੰਚੇ ਸਨ। ਕੇਜਰੀਵਾਲ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਦੇ ਨਿਯੰਤਰਣ ਲਈ ਕੇਂਦਰ ਦੁਆਰਾ ਲਿਆਂਦੇ ਗਏ ਆਰਡੀਨੈਂਸ ਦੇ ਖਿਲਾਫ ਆਪਣੀ ਆਮ ਆਦਮੀ ਪਾਰਟੀ (ਆਪ) ਲਈ ਮੁੱਖ ਮੰਤਰੀ ਸੋਰੇਨ ਦੇ ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਦਾ ਸਮਰਥਨ ਮੰਗਿਆ।

ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ Arvind Kejriwal) ਅਤੇ ਭਗਵੰਤ ਮਾਨ ਨੇ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨਾਲ ਮੁਲਾਕਾਤ ਕੀਤੀ। ਸਟਾਲਿਨ ਨੇ ਕੇਂਦਰ ‘ਤੇ ਗੈਰ-ਭਾਜਪਾ ਸ਼ਾਸਿਤ ਰਾਜਾਂ ‘ਚ ਸੰਕਟ ਪੈਦਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਡੀਐਮਕੇ ਕੇਂਦਰੀ ਆਰਡੀਨੈਂਸ ਦਾ ਸਖ਼ਤ ਵਿਰੋਧ ਕਰੇਗੀ। ਸਟਾਲਿਨ ਨੇ ਕਿਹਾ ਕਿ ਕੇਂਦਰ ਆਮ ਆਦਮੀ ਪਾਰਟੀ ਲਈ ਮੁਸੀਬਤ ਪੈਦਾ ਕਰ ਰਿਹਾ ਹੈ ਅਤੇ ਸਹੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਸੁਤੰਤਰ ਤੌਰ ‘ਤੇ ਕੰਮ ਕਰਨ ਤੋਂ ਰੋਕ ਰਿਹਾ ਹੈ।

ਸੁਪਰੀਮ ਕੋਰਟ ਵੱਲੋਂ ‘ਆਪ’ ਸਰਕਾਰ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਕੇਂਦਰ ਨੇ ਆਰਡੀਨੈਂਸ ਲਿਆਂਦਾ ਹੈ। ਸਟਾਲਿਨ ਨੇ ਕੇਜਰੀਵਾਲ ਨੂੰ ਆਪਣਾ ਚੰਗਾ ਦੋਸਤ ਕਿਹਾ।ਅਰਵਿੰਦ ਕੇਜਰੀਵਾਲ ਆਰਡੀਨੈਂਸ ਦੇ ਖਿਲਾਫ ਸਮਰਥਨ ਜੁਟਾਉਣ ਲਈ ਗੈਰ-ਭਾਜਪਾ ਪਾਰਟੀਆਂ ਦੇ ਨੇਤਾਵਾਂ ਤੱਕ ਪਹੁੰਚ ਕਰ ਰਹੇ ਹਨ । ਉਨ੍ਹਾਂ ਦਾ ਉਦੇਸ਼ ਇਹ ਹੈ ਕਿ ਜਦੋਂ ਇਹ ਬਿੱਲ ਸੰਸਦ ਵਿੱਚ ਲਿਆਂਦਾ ਗਿਆ ਤਾਂ ਕੇਂਦਰ ਇਸ ਨੂੰ ਪਾਸ ਨਾ ਕਰਵਾ ਸਕੇ।

Scroll to Top