Delhi Liquor Policy Case

CM ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫ਼ਤਾਰੀ ਤੇ ਰਿਮਾਂਡ ਖ਼ਿਲਾਫ਼ ਸੁਪਰੀਮ ਕੋਰਟ ਦਾ ਕੀਤਾ ਰੁਖ਼

ਚੰਡੀਗੜ੍ਹ,10 ਅਪ੍ਰੈਲ 2024: ਕਥਿਤ ਸ਼ਰਾਬ ਨੀਤੀ ਘਪਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ 21 ਮਾਰਚ ਨੂੰ ਹੋਈ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਜਾਇਜ਼ ਠਹਿਰਾਇਆ। ਕੇਜਰੀਵਾਲ ਹੁਣ ਇਸ ਫੈਸਲੇ ਖ਼ਿਲਾਫ਼ ਬੁੱਧਵਾਰ ਨੂੰ ਸੁਪਰੀਮ ਕੋਰਟ ਪਹੁੰਚੇ ਹਨ। ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਸਾਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਕੇਜਰੀਵਾਲ ਦੀ ਤਰਫੋਂ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਇਹ ਪਟੀਸ਼ਨ ਦਿੱਲੀ ਦੇ ਮੁੱਖ ਮੰਤਰੀ ਬਾਰੇ ਹੈ ਅਤੇ ਜ਼ਰੂਰੀ ਹੈ। ਗ੍ਰਿਫਤਾਰੀ ਦਾ ਆਧਾਰ ਅਜਿਹੇ ਦਸਤਾਵੇਜ਼ ਸਨ ਜਿਨ੍ਹਾਂ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਇਸ ‘ਤੇ ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ- ਸਾਨੂੰ ਈਮੇਲ ਕਰੋ ਫਿਰ ਦੇਖਾਂਗੇ।

ਦਿੱਲੀ ਹਾਈ ਕੋਰਟ ਨੇ ਮੰਗਲਵਾਰ 9 ਅਪ੍ਰੈਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ-ਰਿਮਾਂਡ ਨੂੰ ਬਰਕਰਾਰ ਰੱਖਿਆ। ਹਾਈ ਕੋਰਟ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਡੇ ਸਾਹਮਣੇ ਪੁਖਤਾ ਸਬੂਤ ਪੇਸ਼ ਕੀਤੇ। ਅਸੀਂ ਅਜਿਹੇ ਬਿਆਨ ਦੇਖੇ ਜਿਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਗੋਆ ਚੋਣਾਂ ਲਈ ਪੈਸਾ ਭੇਜਿਆ ਗਿਆ ਸੀ।

Scroll to Top