ਚੰਡੀਗੜ੍ਹ, 13 ਸਤੰਬਰ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਤਿਹਾੜ ਜੇਲ੍ਹ ਤੋਂ ਰਿਹਾਅ ਹੋ ਗਏ ਹਨ | ਸੀਐੱਮ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸਮਰਥਕਾਂ ਦਾ ਸਵਾਗਤ ਕੀਤਾ ਹੈ । ਤਿਹਾੜ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਕਿ ਰੱਬ ਨੇ ਮੇਰਾ ਸਾਥ ਦਿੱਤਾ, ਇਸ ਲਈ ਮੈਂ ਬਾਹਰ ਆ ਗਿਆ। ਉਨ੍ਹਾਂ ਕਿਹਾ ਕਿ ਮੈਂ ਦੇਸ਼ ਵਿਰੋਧੀ ਤਾਕਤਾਂ ਨਾਲ ਲੜਾਂਗਾ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਰਿਹਾਈ ਤੋਂ ਪਹਿਲਾਂ ਤਿਹਾੜ ਜੇਲ੍ਹ ਦੇ ਬਾਹਰ ਪਟਾਕੇ ਚਲਾਉਣ ਵਾਲੇ ਪਾਰਟੀ ਵਰਕਰਾਂ ਦੀ ਵੱਡੀ ਭੀੜ ‘ਚ ‘ਆਪ’ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਹੋਏ ।