ਚੰਡੀਗੜ੍ਹ, 22 ਮਾਰਚ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੇ ਈਡੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਾਪਸ ਲੈ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਲਈ ਰਾਜ਼ੀ ਹੋ ਗਈ ਸੀ। ਇਸ ਦੇ ਲਈ ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਨੇ ਮਾਮਲੇ ਦੀ ਸੁਣਵਾਈ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ ਨੂੰ ਸੌਂਪ ਦਿੱਤੀ ਸੀ। ਹਾਲਾਂਕਿ ਹੁਣ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਇਸ ਮਾਮਲੇ ‘ਚ ਹੇਠਲੀ ਅਦਾਲਤ ਦਾ ਰੁਖ ਕਰਨਗੇ।
ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ (CM Arvind Kejriwal) ਦੇ ਸੁਪਰੀਮ ਕੋਰਟ ਤੱਕ ਪਹੁੰਚਣ ਤੋਂ ਬਾਅਦ ਈਡੀ ਨੇ ਵੀ ਸੁਪਰੀਮ ਕੋਰਟ ਵਿੱਚ ਕੈਵੀਏਟ ਦਾਇਰ ਕੀਤੀ ਸੀ। ਇਸ ਵਿੱਚ ਏਜੰਸੀ ਨੇ ਮੰਗ ਕੀਤੀ ਸੀ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਗੱਲ ਵੀ ਸੁਣੀ ਜਾਵੇ।