ਚੰਡੀਗੜ੍ਹ, 2 ਜੂਨ, 2024: ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ । ਹੇਠਲੀ ਅਦਾਲਤ ਵਿਚ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸ਼ਨੀਵਾਰ ਨੂੰ ਉਨ੍ਹਾਂ ਦੀ ਅੰਤਰਿਮ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਅਤੇ ਸੁਣਵਾਈ ਲਈ 5 ਜੂਨ ਦੀ ਤਾਰੀਖ਼ ਤੈਅ ਕੀਤੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਐਤਵਾਰ ਨੂੰ ਤਿਹਾੜ ਜੇਲ੍ਹ ਜਾਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨਾਲ ਮੁਲਾਕਾਤ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, ‘2024 ਲੋਕ ਸਭਾ ਚੋਣਾਂ ਲਈ ਐਗਜ਼ਿਟ ਪੋਲ ਕੱਲ੍ਹ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੈਂ ਲਿਖਤੀ ਰੂਪ ਵਿੱਚ ਦੇ ਸਕਦਾ ਹਾਂ ਕਿ ਇਹ ਸਾਰੇ ਐਗਜ਼ਿਟ ਪੋਲ ਫਰਜ਼ੀ ਹਨ।
ਦਿੱਲੀ ਦੇ ਮੁੱਖ ਮੰਤਰੀ ਸਭ ਤੋਂ ਪਹਿਲਾਂ 3:30 ਵਜੇ ਰਾਜਘਾਟ ਪਹੁੰਚੇ। ਇੱਥੇ ਉਨ੍ਹਾਂ ਨੇ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਜਾ ਕੇ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਕੇਜਰੀਵਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵੀ ਗਏ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ।