July 1, 2024 12:30 am
Arvind Kejriwal

CM ਅਰਵਿੰਦ ਕੇਜਰੀਵਾਲ ਨੇ ਘਟਨਾ ਸਥਾਨ ਦਾ ਕੀਤਾ ਦੌਰਾ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਚੰਡੀਗੜ੍ਹ 14 ਮਈ 2022: ਪੱਛਮੀ ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ (Mundka metro station) ਦੇ ਨੇੜੇ ਸਥਿਤ ਤਿੰਨ ਮੰਜ਼ਿਲਾ ਵਪਾਰਕ ਇਮਾਰਤ ‘ਚ ਬੀਤੇ ਦਿਨ ਸ਼ੁੱਕਰਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ‘ਚ ਔਰਤਾਂ ਸਮੇਤ 27 ਜਣਿਆ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਜ਼ਖਮੀ ਹੋ ਗਏ | ਇਸ ਹਾਦਸੇ ‘ਚ 12 ਲੋਕ ਬੁਰੀ ਤਰ੍ਹਾਂ ਝੁਲਸ ਗਏ, ਇਨ੍ਹਾਂ ਨੂੰਸੰਜੇ ਗਾਂਧੀ ਹਸਪਤਾਲ ‘ਚ ਭਰਤੀ ਕਰਵਾਇਆ ਗਈ ਹੈ | ਗਿਆ। ਸ਼ਨੀਵਾਰ ਸਵੇਰ ਤੱਕ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਪਰ ਰਾਹਤ ਅਤੇ ਬਚਾਅ ਕੰਮ ਅਜੇ ਵੀ ਜਾਰੀ ਹੈ। ਜਿੰਨੇ ਲੋਕ ਲਾਪਤਾ ਹਨ, ਪਰਿਵਾਰ ਉਨ੍ਹਾਂ ਦੀ ਭਾਲ ਕਰ ਰਹੇ ਹਨ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦਿੱਲੀ ਦੇ ਘਟਨਾ ਸਥਾਨ ਦਾ ਦੌਰਾ ਕੀਤਾ | ਇਸਦੇ ਚੱਲਦੇ ਦਿੱਲੀ ਸਰਕਾਰ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ | ਮੁੱਖ ਮੰਤਰੀ ਕੇਜਰੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਿੱਲੀ ਸਰਕਾਰ ਨੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ |