ਚੰਡੀਗੜ੍ਹ 04 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 ‘ਚ ਆਪਣੀ ਅਤੇ ਆਪਣੀ ਪਾਰਟੀ ਦੀ ਤਾਕਤ ਅਜ਼ਮਾਉਣ ਜਾ ਰਹੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨਗੇ। ਦਿੱਲੀ ਤੋਂ ਬਾਅਦ ਪੰਜਾਬ ਵਿੱਚ ਜਿੱਤ ਹਾਸਲ ਕਰਨ ਵਾਲੇ ਕੇਜਰੀਵਾਲ ਨੂੰ ਗੁਜਰਾਤ ਚੋਣਾਂ ਤੋਂ ਵੱਡੀਆਂ ਉਮੀਦਾਂ ਹਨ।
ਚੋਣ ਕਮਿਸ਼ਨ ਨੇ ਵੀਰਵਾਰ ਨੂੰ ਗੁਜਰਾਤ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ‘ਚ 1 ਅਤੇ 5 ਦਸੰਬਰ ਨੂੰ ਦੋ ਪੜਾਵਾਂ ‘ਚ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਸੱਤਾਧਾਰੀ ਭਾਜਪਾ ਤੋਂ ਇਲਾਵਾ ਮੁੱਖ ਵਿਰੋਧੀ ਪਾਰਟੀ ਕਾਂਗਰਸ, ਆਪ ਅਤੇ ਏਆਈਐਮਆਈਐਮ ਸਮੇਤ ਹੋਰ ਪਾਰਟੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ‘ਆਪ’ ਸੂਤਰਾਂ ਮੁਤਾਬਕ ਕੇਜਰੀਵਾਲ ਅੱਜ ਅਹਿਮਦਾਬਾਦ ‘ਚ ਗੁਜਰਾਤ ‘ਚ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸੁਦਨ ਗਾਧਵੀ ਜਾਂ ਗੋਪਾਲ ਇਟਾਲੀਆ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਹੋ ਸਕਦੇ ਹਨ।
ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਬਾਅਦ ‘ਆਪ’ ਨੇ ਗੁਜਰਾਤ ‘ਚ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਸ਼ਨੀਵਾਰ ਤੋਂ ਰੋਡ ਸ਼ੋਅ ਸ਼ੁਰੂ ਕਰੇਗੀ। ਇਸ ਵਿੱਚ ਅਰਵਿੰਦ ਕੇਜਰੀਵਾਲ (Arvind Kejriwal) ਗੁਜਰਾਤ ਵਿੱਚ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਦੇ ਨਾਲ ਚੱਲਣਗੇ। ‘ਆਪ’ ਸੂਬੇ ‘ਚ ਰੋਜ਼ਾਨਾ ਦੋ ਤੋਂ ਤਿੰਨ ਰੋਡ ਸ਼ੋਅ ਕਰੇਗੀ।