ਚੰਡੀਗੜ੍ਹ,16 ਮਈ 2024: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) , ਜੋ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅੰਤਰਿਮ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਹਨ, ਅੱਜ ਦੋ ਦਿਨਾਂ ਦੌਰੇ ‘ਤੇ ਪੰਜਾਬ ਆਉਣਗੇ। ਕੇਜਰੀਵਾਲ ਦੁਪਹਿਰ 1 ਵਜੇ ਏਅਰਪੋਰਟ ਪਹੁੰਚਣਗੇ।
ਇਸ ਤੋਂ ਬਾਅਦ ਸ਼ਾਮ 4 ਵਜੇ ਹਰਿਮੰਦਰ ਸਾਹਿਬ ਅਤੇ ਸ਼ਾਮ 4.30 ਵਜੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਜਾਣਗੇ। ਇਸ ਦੌਰਾਨ ਕੇਜਰੀਵਾਲ (Arvind Kejriwal) ‘ਆਪ’ ਦੀ ਚੋਣ ਮੁਹਿੰਮ ਦੀ ਅਗਵਾਈ ਕਰਨਗੇ। ਸ਼ਾਮ 6 ਵਜੇ ਉਹ ਲਾਹੌਰੀ ਗੇਟ ਵਿਖੇ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਕੀਤੇ ਜਾਣ ਵਾਲੇ ਰੋਡ ਸ਼ੋਅ ਵਿੱਚ ਸ਼ਿਰਕਤ ਕਰਨਗੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।