Bibhav Kumar

ਦਿੱਲੀ ਜਲ ਬੋਰਡ ਮਾਮਲੇ ‘ਚ ED ਸਾਹਮਣੇ ਪੇਸ਼ ਨਹੀਂ ਹੋਣਗੇ CM ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 18 ਮਾਰਚ 2024: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਨਹੀਂ ਹੋਣਗੇ। ਆਮ ਆਦਮੀ ਪਾਰਟੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਈਡੀ ਦੇ ਸੰਮਨ ‘ਤੇ ਨਹੀਂ ਜਾਣਗੇ। ਜਦੋਂ ਉਹ ਅਦਾਲਤ ਤੋਂ ਜ਼ਮਾਨਤ ‘ਤੇ ਹਨ ਤਾਂ ਈਡੀ ਵਾਰ-ਵਾਰ ਸੰਮਨ ਕਿਉਂ ਭੇਜ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਗੈਰ-ਕਾਨੂੰਨੀ ਹਨ।

ਜਿਕਰਯੋਗ ਹੈ ਕਿ ਜਲ ਬੋਰਡ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ (Arvind Kejriwal) ਨੂੰ 18 ਮਾਰਚ ਨੂੰ ਈਡੀ ਦਫ਼ਤਰ ਵਿੱਚ ਪੇਸ਼ ਹੋਣ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਆਪਣਾ ਬਿਆਨ ਦਰਜ ਕਰਨ ਲਈ ਸੰਮਨ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਈਡੀ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ 9ਵਾਂ ਸੰਮਨ ਵੀ ਜਾਰੀ ਕੀਤਾ ਹੈ। ਐਂਟੀ ਮਨੀ ਲਾਂਡਰਿੰਗ ਐਕਟ ਤਹਿਤ ਦਰਜ ਕੀਤਾ ਗਿਆ ਇਹ ਦੂਜਾ ਮਾਮਲਾ ਹੈ, ਜਿਸ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਨੂੰ ਤਲਬ ਕੀਤਾ ਗਿਆ ਸੀ।

ਦਰਅਸਲ, ਸੀਬੀਆਈ ਨੇ ਜੁਲਾਈ 2022 ਵਿੱਚ ਬੋਰਡ ਦੀ ਟੈਂਡਰ ਪ੍ਰਕਿਰਿਆ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਸੀਬੀਆਈ ਐਫਆਈਆਰ ਦੇ ਅਧਾਰ ‘ਤੇ, ਈਡੀ ਨੇ ਦਿੱਲੀ ਜਲ ਬੋਰਡ ਦੀ ਟੈਂਡਰ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੇ ਦੋ ਵੱਖ-ਵੱਖ ਮਾਮਲਿਆਂ ਦੀ ਜਾਂਚ ਸ਼ੁਰੂ ਕੀਤੀ ਸੀ।

Scroll to Top