ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ CM ਅਰਵਿੰਦ ਕੇਜਰੀਵਾਲ, ਸੰਮਨ ਨੂੰ ਦੱਸਿਆ ਨੂੰ ਗ਼ੈਰ-ਕਾਨੂੰਨੀ

ਚੰਡੀਗੜ੍ਹ, 02 ਫਰਵਰੀ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਆਮ ਆਦਮੀ ਪਾਰਟੀ ਨੇ ਈਡੀ ਦੇ ਸੰਮਨ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਇਹ ਸੀਐਮ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਹੈ। ਅਸੀਂ ਵੈਧ ਸੰਮਨ ਦੀ ਪਾਲਣਾ ਕਰਾਂਗੇ। ਪੀਐਮ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ ਦਿੱਲੀ ਸਰਕਾਰ ਨੂੰ ਡੇਗਣਾ ਹੈ। ਅਸੀਂ ਅਜਿਹਾ ਕਦੇ ਨਹੀਂ ਹੋਣ ਦੇਵਾਂਗੇ।

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਚੱਲ ਰਹੀ ਜਾਂਚ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਪਿਛਲੇ ਬੁੱਧਵਾਰ ਈਡੀ ਨੇ ਕੇਜਰੀਵਾਲ ਨੂੰ ਪੰਜਵਾਂ ਸੰਮਨ ਭੇਜ ਕੇ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ। ਇਸ ਤੋਂ ਪਹਿਲਾਂ ਪਿਛਲੇ ਚਾਰ ਮਹੀਨਿਆਂ ਵਿੱਚ ਮੁੱਖ ਮੰਤਰੀ ਚਾਰ ਵਾਰ ਸੰਮਨ ਜਾਰੀ ਹੋਣ ਦੇ ਬਾਵਜੂਦ ਈਡੀ ਸਾਹਮਣੇ ਪੇਸ਼ ਨਹੀਂ ਹੋਏ।

Scroll to Top