ਚੰਡੀਗੜ੍ਹ, 02 ਜੂਨ 2024: ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਮੁਲਜ਼ਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ 2 ਜੂਨ ਨੂੰ ਜੇਲ੍ਹ ਜਾਣਾ ਪਵੇਗਾ। ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਰਾਹਤ ਲਈ 21 ਦਿਨਾਂ ਦੀ ਸਮਾਂ ਸੀਮਾ ਐਤਵਾਰ ਨੂੰ ਖਤਮ ਹੋ ਰਹੀ ਹੈ। ਦੂਜੇ ਪਾਸੇ ਹੇਠਲੀ ਅਦਾਲਤ ਨੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ ‘ਤੇ ਫੈਸਲਾ 5 ਜੂਨ ਤੱਕ ਰਾਖਵਾਂ ਰੱਖ ਲਿਆ ਹੈ।
ਕੇਜਰੀਵਾਲ (Arvind Kejriwal) ਨੇ ਮੈਡੀਕਲ ਜਾਂਚ ਕਰਵਾਉਣ ਲਈ ਅੰਤਰਿਮ ਜ਼ਮਾਨਤ ਵਧਾਉਣ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਦਿੱਤੀ ਸੀ। ਸੁਪਰੀਮ ਕੋਰਟ ਨੇ ਡਾਕਟਰੀ ਜਾਂਚ ਦੇ ਆਧਾਰ ‘ਤੇ ਅੰਤ੍ਰਿਮ ਜ਼ਮਾਨਤ ਵਧਾਉਣ ਦੀ ਉਸ ਦੀ ਮੰਗ ਨੂੰ ਰੱਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਹੇਠਲੀ ਅਦਾਲਤ ਤੱਕ ਪਹੁੰਚ ਕਰਨ ਲਈ ਕਿਹਾ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਜਾਣ ਤੋਂ ਪਹਿਲਾਂ ਅੱਜ ਸਵੇਰੇ ਐਕਸ ‘ਤੇ ਇੱਕ ਪੋਸਟ ਸ਼ੇਅਰ ਕੀਤੀ। ਉਨ੍ਹਾਂ ਲਿਖਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮੈਂ 21 ਦਿਨਾਂ ਲਈ ਚੋਣ ਪ੍ਰਚਾਰ ਲਈ ਬਾਹਰ ਆਇਆ। ਮੈਂ ਮਾਣਯੋਗ ਸੁਪਰੀਮ ਕੋਰਟ ਦਾ ਧੰਨਵਾਦ ਕਰਦਾ ਹਾਂ।
ਉਨ੍ਹਾਂ ਅੱਗੇ ਲਿਖਿਆ ਕਿ ਅੱਜ ਉਹ ਤਿਹਾੜ ਜਾ ਕੇ ਆਤਮ ਸਮਰਪਣ ਕਰਨਗੇ। ਇਸ ਤੋਂ ਪਹਿਲਾਂ ਮੈਂ ਦੁਪਹਿਰ 3 ਵਜੇ ਘਰੋਂ ਰਵਾਨਾ ਹੋਵਾਂਗਾ। ਪਹਿਲਾਂ ਮੈਂ ਰਾਜਘਾਟ ਜਾਵਾਂਗਾ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਾਂਗਾ।