ਚੰਡੀਗੜ੍ਹ, 09 ਅਗਸਤ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Dr. Manmohan Singh) ਨੂੰ ਪੱਤਰ ਲਿਖਿਆ | ਇਸ ਪੱਤਰ ਵਿੱਚ ਕੇ ਜੀ.ਐਨ.ਸੀ.ਟੀ.ਡੀ. (ਸੋਧ) ਬਿੱਲ, 2023 ਨੂੰ ਅਸਵੀਕਾਰ ਕਰਨ ਅਤੇ ਉਸ ਦੇ ਵਿਰੁੱਧ ਵੋਟ ਕਰਨ ਵਿਚ ਉਨ੍ਹਾਂ ਦੇ ਸਮਰਥਨ ਲਈ ਦਿੱਲੀ ਦੇ 2 ਕਰੋੜ ਲੋਕਾਂ ਦੀ ਤਰਫ਼ੋਂ ਧੰਨਵਾਦ ਪ੍ਰਗਟ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ, ਮਲਿਕਾਅਰਜੁਨ ਖੜਗੇ, ਨਿਤੀਸ਼ ਕੁਮਾਰ, ਊਧਵ ਠਾਕਰੇ, ਮਮਤਾ ਬੈਨਰਜੀ, ਸ਼ਰਦ ਪਵਾਰ, ਐਮਕੇ ਸਟਾਲਿਨ, ਹੇਮੰਤ ਸੋਰੇਨ, ਕੇਸੀਆਰ ਅਤੇ ਹੋਰ ਸੀਨੀਅਰ ਆਗੂਆਂ ਨੂੰ ਪੱਤਰ ਲਿਖਿਆ ਹੈ ।ਅਰਵਿੰਦ ਕੇਜਰੀਵਾਲ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਅਤੇ ਜੇ.ਐੱਮ.ਐੱਮ. ਦੇ ਆਗੂ ਸ਼ਿਬੂ ਸੋਰੇਨ ਦੀ ਖਰਾਬ ਸਿਹਤ ਦੇ ਬਾਵਜੂਦ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਵਿਚ ਹਿੱਸਾ ਲੈਣ ਲਈ ਵਿਸ਼ੇਸ਼ ਧੰਨਵਾਦ ਕਰਦੇ ਹੋਏ ਪੱਤਰ ਲਿਖਿਆ ਹੈ ।