July 5, 2024 6:07 am
CM Bhagwant Mann

CM ਅਰਵਿੰਦ ਕੇਜਰੀਵਾਲ ਦਾ ਪੰਜਾਬ ‘ਚ ਦੂਜੇ ਦਿਨ ਦਾ ਪ੍ਰੋਗਰਾਮ ਰੱਦ, ਸਿੱਧੇ ਦਿੱਲੀ ਹੋਣਗੇ ਰਵਾਨਾ

ਚੰਡੀਗੜ੍ਹ, 17 ਮਈ 2024: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੋ ਦਿਨਾਂ ਪੰਜਾਬ ਦੌਰੇ ‘ਤੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਦੇ ਦਰਸ਼ਨਾਂ ਲਈ ਆਉਣ ਵਾਲੇ ਸਨ, ਪਰ ਉਨ੍ਹਾਂ ਦਾ ਪ੍ਰੋਗਰਾਮ ਬਦਲ ਗਿਆ ਹੈ। ਹੁਣ ਕੇਜਰੀਵਾਲ ਸਿੱਧੇ ਦਿੱਲੀ ਜਾਣਗੇ। ਬੀਤੀ ਰਾਤ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਤੋਂ ਬਾਅਦ ਸੀਐਮ ਕੇਜਰੀਵਾਲ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਹੋਰ ਲੀਡਰਸ਼ਿਪ ਨਾਲ ਵੀ ਬੈਠਕ ਕੀਤੀ ਹੈ।

ਬੈਠਕ ਵਿੱਚ ਉਨ੍ਹਾਂ ਚੋਣ ਪ੍ਰਚਾਰ ਦਾ ਜਾਇਜ਼ਾ ਲਿਆ, ਪੰਜਾਬ ਦੀਆਂ 13 ਸੀਟਾਂ ਦਾ ਲੇਖਾ-ਜੋਖਾ ਕੀਤਾ ਅਤੇ ਦਿੱਲੀ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਬਾਅਦ ਮੁੜ ਪੰਜਾਬ ਦਾ ਦੌਰਾ ਕਰਨ ਦੀ ਯੋਜਨਾ ਬਣਾਈ। ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾਂ ਦੌਰੇ ਦੌਰਾਨ ਅੰਮ੍ਰਿਤਸਰ ਵਿੱਚ ਹੀ ਠਹਿਰੇ ਹੋਏ ਹਨ। ਉਹ ਵੀਰਵਾਰ ਦੁਪਹਿਰ ਕਰੀਬ 2 ਵਜੇ ਅੰਮ੍ਰਿਤਸਰ ਪੁੱਜੇ। ਇਸ ਤੋਂ ਬਾਅਦ ਉਹ ਸਿੱਧੇ ਹੋਟਲ ਗਏ ਅਤੇ ਉਥੋਂ ਮੱਥਾ ਟੇਕਣ ਲਈ ਹਰਿਮੰਦਰ ਸਾਹਿਬ ਪਹੁੰਚੇ। ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਨਾ ਮੰਦਰ ‘ਚ ਮੱਥਾ ਟੇਕਿਆ |

ਦਿੱਲੀ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ (Arvind Kejriwal) ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਹਨ। ਕੇਜਰੀਵਾਲ ਅੱਜ ਅੰਮ੍ਰਿਤਸਰ ਦੇ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਵੀ ਉਨ੍ਹਾਂ ਦੇ ਨਾਲ ਹੋਣਗੇ।