Maharashtra-Karnataka border dispute

ਮਹਾਰਾਸ਼ਟਰ-ਕਰਨਾਟਕ ਸਰਹੱਦੀ ਵਿਵਾਦ ਦਰਮਿਆਨ ਦਿੱਲੀ ਪਹੁੰਚੇ CM ਬਸਵਰਾਜ ਬੋਮਈ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ 26 ਦਸੰਬਰ 2022: ਮਹਾਰਾਸ਼ਟਰ-ਕਰਨਾਟਕ ਸਰਹੱਦੀ ਵਿਵਾਦ (Maharashtra-Karnataka border dispute) ਦਰਮਿਆਨ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ (CM Basavaraj Bomai) ਅੱਜ ਦਿੱਲੀ ਪਹੁੰਚ ਰਹੇ ਹਨ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਉਹ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ। ਬੇਲਾਗਾਵੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੋਮਈ ਨੇ ਕਿਹਾ ਕਿ ਉਹ ਆਪਣੀ ਦਿੱਲੀ ਫੇਰੀ ਦੌਰਾਨ ਰਾਜ ਮੰਤਰੀ ਮੰਡਲ ਦੇ ਵਿਸਥਾਰ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕਰਨਗੇ।

ਕਰਨਾਟਕ (Karnataka) ਦੇ ਮਹਾਰਾਸ਼ਟਰ ਨਾਲ ਚੱਲ ਰਹੇ ਸਰਹੱਦੀ ਵਿਵਾਦ ਨੂੰ ਲੈ ਕੇ ਦੋਵਾਂ ਰਾਜਾਂ ਵਿਚਾਲੇ ਤਣਾਅ ਜਾਰੀ ਹੈ। ਕਰਨਾਟਕ ਵਿਧਾਨ ਸਭਾ ਵਿੱਚ ਇਸ ਸਬੰਧੀ ਮਤਾ ਪਾਸ ਕਰਨ ਤੋਂ ਬਾਅਦ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਵੀ ਅਜਿਹਾ ਹੀ ਮਤਾ ਪਾਸ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਅੱਜ ਸਾਬਕਾ ਸੀਐਮ ਊਧਵ ਠਾਕਰੇ ਨੇ ਇਸ ਸਬੰਧੀ ਨਵੀਂ ਮੰਗ ਕੀਤੀ ਹੈ। ਠਾਕਰੇ ਨੇ ਨਾਗਪੁਰ ਵਿੱਚ ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਦੀ ਮੀਟਿੰਗ ਵਿੱਚ, ਸੁਪਰੀਮ ਕੋਰਟ ਦੁਆਰਾ ਵਿਵਾਦ ਦਾ ਹੱਲ ਹੋਣ ਤੱਕ ‘ਕਰਨਾਟਕ ਦੇ ਕਬਜ਼ੇ ਵਾਲੇ ਮਹਾਰਾਸ਼ਟਰ’ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਘੋਸ਼ਿਤ ਕਰਨ ਦੀ ਮੰਗ ਕੀਤੀ। ਗ੍ਰਹਿ ਮੰਤਰੀ ਸ਼ਾਹ ਨੇ ਵਿਵਾਦ ਸੁਲਝਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਹੈ।

Scroll to Top