July 4, 2024 11:23 pm
Sri Darbar Sahib

‘ਸਰਬੱਤ ਦੇ ਭਲੇ’ ਤੇ ‘ਨਸ਼ਾ ਮੁਕਤ ਪੰਜਾਬ’ ਬਣਾਉਣ ਲਈ ਸ੍ਰੀ ਦਰਬਾਰ ਸਾਹਿਬ ‘ਚ ਸਾਂਝੀ ਅਰਦਾਸ, CM ਭਗਵੰਤ ਮਾਨ ਵੀ ਪਹੁੰਚੇ

ਚੰਡੀਗੜ੍ਹ,18 ਅਕਤੂਬਰ 2023: ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਦੀ ਹੋਪ- ਅਰਦਾਸ, ਸਹੁੰ ਅਤੇ ਖੇਡਾਂ ਨੂੰ ਸਫਲ ਬਣਾਉਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਹਰਿਮੰਦਰ ਸਾਹਿਬ (Sri Darbar Sahib) ਵਿਖੇ ਇਕੱਠੇ ਹੋਏ ਹਨ | ਇਸ ਦੇ ਚੱਲਦੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ ਹਨ | । ਉਹ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਕਰੀਬ 35 ਹਜ਼ਾਰ ਬੱਚਿਆਂ ਨਾਲ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨਗੇ।

ਇਸਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਮਾਜ ਦੀ ਸ਼ਮੂਲੀਅਤ ਤੋਂ ਬਿਨਾਂ ਨਹੀਂ ਕੀਤੀ ਜਾ ਸਕਦੀ | ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਸ਼ਾ ਮੁਕਤ ਪੰਜਾਬ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ, ਜਿਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ  (Sri Darbar Sahib) ਵਿਖੇ ਸਾਂਝੀ ‘ਅਰਦਾਸ’ ਕੀਤੀ ਜਾਵੇਗੀ | ਜਿਸ ਵਿੱਚ 35 ਹਜ਼ਾਰ ਦੇ ਕਰੀਬ ਵਿਦਿਆਰਥੀ ਤੇ ਨੌਜਵਾਨ ਸ਼ਾਮਲ ਹੋਣਗੇ | ਆਓ ਸਾਰੇ ਰਲ ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ |