June 24, 2024 1:43 am
CM Bhagwant Maan

ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ CM ਭਗਵੰਤ ਮਾਨ, ਆਨੰਦ ਮੈਰਿਜ ਐਕਟ ਸੰਬੰਧੀ ਕੀਤਾ ਵੱਡਾ ਐਲਾਨ

ਚੰਡੀਗੜ੍ਹ 08 ਨਵੰਬਰ 2022: ਅੱਜ ਦੇਸ਼ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਪੰਜਾਬ ਦੇ ਸ਼ਹਿਰਾਂ ਵਿੱਚ ਵਿਸ਼ਾਲ ਨਗਰ ਕੀਰਤਨ ਕੱਢੇ ਜਾ ਰਹੇ ਹਨ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ |

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ‘ਚ ਆਨੰਦ ਮੈਰਿਜ ਐਕਟ ਪੂਰਨ ਰੂਪ ‘ਚ ਲਾਗੂ ਹੋਵੇਗਾ। ਆਨੰਦ ਮੈਰਿਜ ਐਕਟ (Anand Marriage Act) ਨੂੰ ਲਾਗੂ ਕਰਨ ਲਈ ਭਾਵੇਂ ਕਿ 2016 ‘ਚ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਹੁਣ ਤੱਕ ਲਾਗੂ ਨਹੀਂ ਕੀਤਾ ਸੀ ਜੋ ਹੁਣ ਲਾਗੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ।ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਮੁਬਾਰਕਬਾਦ ਵੀ ਦਿੱਤੀਆਂ ।