Punjab Agricultural University

CM ਭਗਵੰਤ ਮਾਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨ ਨਾਲ ਮੁਲਾਕਾਤ

ਚੰਡੀਗੜ੍ਹ 27 ਅਗਸਤ 2022: ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਵਿਦਿਆਰਥੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਖੇਤੀਬਾੜੀ ਨੀਤੀ, ਨਵੀਆਂ ਨਿਯੁਕਤੀਆਂ ਅਤੇ ਖੋਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਨਵੀਆਂ ਅਸਾਮੀਆਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਦੱਸ ਦਈਏ ਕਿ ਕੱਲ੍ਹ ਕੈਬਨਿਟ ਮੀਟਿੰਗ ਵਿੱਚ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨਦੇ ਹੋਏ ਸੀਐਮ ਮਾਨ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਸੀ ਕਿ ਨੀਤੀ ਅਤੇ ਨਿਯੁਕਤੀਆਂ ਵਿੱਚ ਉਨ੍ਹਾਂ ਦੀ ਰਾਏ ਲਈ ਜਾਵੇਗੀ | ਇਸਦੇ ਨਾਲ ਹੀ ਮੁੱਖ ਮੰਤਰੀ ਨੇ ਯੂਨੀਵਰਸਿਟੀ ਸਮੇਤ ਖੇਤੀਬਾੜੀ ਵਿਭਾਗ ‘ਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਭਰਨ ਦਾ ਭਰੋਸਾ ਦਿੱਤਾ।

 

Scroll to Top