ਭੱਠਾ ਸਾਹਿਬ (ਰੋਪੜ), 6 ਜਨਵਰੀ 2025: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sri Guru Gobind Singh Ji) ਦੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਅੱਜ ਅੱਜ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ | ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਸੰਗਤਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਮੁੱਖ ਮੰਤਰੀ (CM Bhagwant Mann) ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਪ੍ਰਤੀਬੱਧਤਾ ਨਾਲ ਪੰਜਾਬ ਦੀ ਸੇਵਾ ਕਰਨ ਦਾ ਅਹਿਦ ਲਿਆ| ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ‘ਤੇ ਸਾਨੂੰ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ।ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sri Guru Gobind Singh Ji) ਦਾ ਮਹਾਨ ਜੀਵਨ ਅਤੇ ਫਲਸਫਾ ਮਾਨਵਤਾ ਨੂੰ ਇਕਜੁੱਟ ਹੋ ਕੇ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਅੱਜ ਦੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ।
ਉਨ੍ਹਾਂ ਨੇ ਅਰਦਾਸ ਕੀਤੀ ਕਿ ਸੂਬੇ ‘ਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਧਾਗਾ ਦਿਨੋ-ਦਿਨ ਮਜ਼ਬੂਤ ਹੁੰਦਾ ਜਾਵੇ ਅਤੇ ਪੰਜਾਬ ਹਰ ਖੇਤਰ ‘ਚ ਦੇਸ਼ ਦੀ ਅਗਵਾਈ ਕਰੇ। ਸੀਐੱਮ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਸ਼ਰਧਾ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ।
Read More: ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਸਮਾਜ ਤੇ ਧਰਮ ਲਈ ਸਭ ਕੁਝ ਕੁਰਬਾਨ ਕਰ ਦਿੱਤਾ: CM ਨਾਇਬ ਸਿੰਘ ਸੈਣੀ