Site icon TheUnmute.com

ਖਟਕੜ ਕਲਾਂ ਵਿਖੇ CM ਭਗਵੰਤ ਮਾਨ ਸਣੇ ਸੀਨੀਅਰ ਆਗੂਆਂ ਦੀ ਸਮੂਹਿਕ ਭੁੱਖ ਹੜਤਾਲ ਸ਼ੁਰੂ

hunger strike

ਚੰਡੀਗੜ੍ਹ, 07 ਅਪ੍ਰੈਲ 2024: ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ (Khatkar Kalan) ‘ਚ ਪਹੁੰਚ ਗਏ ਹਨ | ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਆਗੂ ਅਤੇ ਵਿਧਾਇਕ ਸਮੂਹਿਕ ਭੁੱਖ ਹੜਤਾਲ ‘ਤੇ ਚਲੇ ਗਏ ਹਨ। ਅੱਜ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ‘ਆਪ’ ਆਗੂ ਤੇ ਵਰਕਰ ਦੇਸ਼ ਭਰ ‘ਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ ।

ਜ਼ਿਲ੍ਹਾ ਹੈੱਡਕੁਆਰਟਰ ਵਿੱਚ ਭੁੱਖ ਹੜਤਾਲ ਸ਼ੁਰੂ ਹੋ ਗਈ ਹੈ। ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵਲੰਟੀਅਰਾਂ ਨੇ ਮੁੱਖ ਦਫ਼ਤਰਾਂ ਵਿੱਚ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਜਿੱਥੇ ਉਨ੍ਹਾਂ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਵਿਧਾਇਕਾਂ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਧਰਨਾ ਸ਼ੁਰੂ ਕਰ ਦਿੱਤਾ ਹੈ।

Exit mobile version