ਜਲੰਧਰ, 03 ਮਈ 2025: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜਲੰਧਰ ਪਹੁੰਚੇ ਹਨ। ਅੱਜ ਉਹ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਿਲਣਗੇ ਅਤੇ ਸਵੇਰੇ ਪੀਏਪੀ ਵਿਖੇ ਬੈਠਕ ਵੀ ਕਰਨਗੇ। ਪੀਏਪੀ ਵਿਖੇ ਬੈਠਕ ਦੌਰਾਨ ਪਿੰਡ ਪੱਧਰੀ ਰੱਖਿਆ ਕਮੇਟੀ ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਰੱਖਿਆ ਹੈ। ਪੰਜਾਬ ‘ਚ ਸਰਕਾਰ ਨਸ਼ਿਆਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਅਪਣਾ ਰਹੀ ਹੈ। ਇਸ ਤੋਂ ਪਹਿਲਾਂ, ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਅੰਮ੍ਰਿਤਸਰ ‘ਚ ਵੀ ਅਜਿਹਾ ਹੀ ਇੱਕ ਪ੍ਰੋਗਰਾਮ ਕਰਵਾਇਆ ਗਿਆ ਸੀ। ਜੋ ਕਿ ਕੁਝ ਸਮੇਂ ਬਾਅਦ ਕਿਸੇ ਕਾਰਨ ਕਰਕੇ ਰੱਦ ਕਰ ਦਿੱਤਾ ਗਿਆ। ਪਾਣੀ ਦੇ ਮੁੱਦੇ ‘ਤੇ ਹਰਿਆਣਾ ਨਾਲ ਸ਼ੁਰੂ ਹੋਏ ਵਿਵਾਦ ‘ਚ ਮੁੱਖ ਮੰਤਰੀ ਭਗਵੰਤ ਮਾਨ ਵੀ ਰੁੱਝੇ ਹੋਏ ਸਨ। ਉਨ੍ਹਾਂ ਵੱਲੋਂ 11 ਵਜੇ ਇੱਕ ਸਰਬ-ਪਾਰਟੀ ਮੀਟਿੰਗ ਸੱਦੀ ਗਈ ਸੀ।
Read More: ਤਸਕਰਾਂ ਨੇ ਨਸ਼ਿਆਂ ਦੀ ਤਸਕਰੀ ਬੰਦ ਨਾ ਕੀਤੀ ਤਾਂ ਉਨ੍ਹਾਂ ਨੂੰ ਪੰਜਾਬ ਛੱਡਣਾ ਪਵੇਗਾ: ਹਰਪਾਲ ਸਿੰਘ ਚੀਮਾ