ਚੰਡੀਗੜ੍ਹ 23 ਜਨਵਰੀ 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵਲੋਂ ਅੱਜ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਪੰਜਾਬੀਆਂ ਨੂੰ ਇਹ ਗਾਰੰਟੀ ਦਿੱਤੀ ਸੀ ਕਿ ਇੱਥੇ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਉਨ੍ਹਾਂ ਦੀ ਮਾਨ ਸਰਕਾਰ ਨੇ 15 ਅਗਸਤ ਨੂੰ 100 ਮੁਹੱਲਾ ਕਲੀਨਿਕ (mohalla clinics) ਖੋਲ੍ਹੇ ਸਨ। ਉਨ੍ਹਾਂ ਦੱਸਿਆ ਕਿ ਪਿਛਲੇ 5 ਮਹੀਨਿਆਂ ਵਿੱਚ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 10 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਗਿਆ ਹੈ।
ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ 400 ਹੋਰ ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ 27 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਇਨ੍ਹਾਂ ਮੁਹੱਲਾ ਕਲੀਨਿਕਾਂ (mohalla clinics) ਦਾ ਉਦਘਾਟਨ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਨਾਲ ਸੂਬੇ ਦੇ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕੋਲ ਕਾਰਾਂ ਅਤੇ ਵਾਹਨ ਹਨ, ਉਹ ਆਪਣੇ ਵਾਹਨ ਵਿੱਚ ਮੈਡੀਕਲ ਕਿੱਟ ਜ਼ਰੂਰ ਰੱਖਣ ਤਾਂ ਜੋ ਲੋੜ ਪੈਣ ‘ਤੇ ਇਸ ਦੀ ਵਰਤੋਂ ਕੀਤੀ ਜਾ ਸਕੇ।