Gurdaspur

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਗੁਰਦਾਸਪੁਰ ‘ਚ 1854 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਚੰਡੀਗੜ੍ਹ, 02 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਹਨ। ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਥੋੜ੍ਹੀ ਦੇਰ ਬਾਅਦ ਗੁਰਦਾਸਪੁਰ (Gurdaspur) ਪਹੁੰਚਣਗੇ। ਉਨ੍ਹਾਂ ਦੇ ਸਵਾਗਤ ਲਈ ਨਵੇਂ ਬੱਸ ਸਟੈਂਡ ਨੇੜੇ ਇੰਪਰੂਵਮੈਂਟ ਟਰੱਸਟ ਗਰਾਊਂਡ ਵਿਖੇ ਪੰਡਾਲ ਸਜਾਇਆ ਗਿਆ ਹੈ, ਜਿੱਥੇ ਪੰਜਾਬ ਭਰ ਤੋਂ ‘ਆਪ’ ਸਮਰਥਕਾਂ ਦੇ ਪਹੁੰਚਣ ਦੀ ਉਮੀਦ ਹੈ।

ਗੁਰਦਾਸਪੁਰ (Gurdaspur) ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 1854 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਦੌਰਾਨ ਸੀ.ਐਮ.ਭਗਵੰਤ ਮਾਨ ਗੁਰਦਾਸਪੁਰ ਦੇ ਲੋਕਾਂ ਨੂੰ ਸੀਐਨਜੀ ਪ੍ਰੋਜੈਕਟ, ਖੰਡ ਮਿੱਲ, ਸਰਕਾਰੀ ਆਈ.ਟੀ.ਆਈ ਅਤੇ ਨਵਾਂ ਬੱਸ ਸਟੈਂਡ ਸਮਰਪਿਤ ਕਰਨ ਜਾ ਰਹੇ ਹਨ।

ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਦੇ ਸਵਾਗਤ ਲਈ 25 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਇੰਨਾ ਹੀ ਨਹੀਂ ਉਨ੍ਹਾਂ ਦੀ ਸੁਰੱਖਿਆ ਲਈ 2 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਲਈ ਗੁਰਦਾਸਪੁਰ ਪੁਲਸ ਨੇ ਆਸ-ਪਾਸ ਦੇ ਜ਼ਿਲ੍ਹਿਆਂ ਤੋਂ ਪੁਲਿਸ ਸੱਦੀ ਹੈ |

ਅੰਮ੍ਰਿਤਸਰ ਤੋਂ ਪਠਾਨਕੋਟ ਜਾਣ ਵਾਲੀ ਟਰੈਫਿਕ ਨੂੰ ਬਟਾਲਾ ਸ਼ਹਿਰ ਦੇ ਅੰਮ੍ਰਿਤਸਰ ਬਾਈਪਾਸ ਨੇੜੇ ਪਿੰਡ ਸੈਦ ਮੁਬਾਰਕ ਤੋਂ ਸ਼੍ਰੀ ਹਰਗੋਬਿੰਦਪੁਰ, ਮੁਕੇਰੀਆਂ ਅਤੇ ਟਾਂਡਾ ਵੱਲ ਡਾਈਵਰਟ ਦਿੱਤਾ ਗਿਆ ਹੈ। ਅੰਮ੍ਰਿਤਸਰ ਤੋਂ ਪਠਾਨਕੋਟ ਜਾਣ ਵਾਲੇ ਹਲਕੇ ਵਾਹਨਾਂ ਨੂੰ ਖੁੰਡਾ ਬਾਈਪਾਸ ਤੋਂ ਸਠਿਆਲਾ ਪੁੱਲ ਰਾਹੀਂ ਮੁਕੇਰੀਆਂ ਰਾਹੀਂ ਪਠਾਨਕੋਟ ਵੱਲ ਮੋੜ ਦਿੱਤਾ ਗਿਆ ਹੈ।

Scroll to Top