July 4, 2024 9:13 pm
Dera Sachkhand Ballan

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣਗੇ

ਚੰਡੀਗੜ੍ਹ, 21 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਡੇਰਾ ਸੱਚਖੰਡ ਬੱਲਾਂ (Dera Sachkhand Ballan) ਵਿਖੇ ਮੱਥਾ ਟੇਕਣਗੇ। ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸੋਮਵਾਰ ਨੂੰ ਤਿਆਰੀਆਂ ਦਾ ਜਾਇਜ਼ਾ ਲਿਆ ਹੈ । ਡੇਰਾ ਸੱਚਖੰਡ ਬੱਲਾਂ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ |

ਇਲਾਕੇ ਵਿੱਚ ਲਗਾਤਾਰ ਚੈਕਿੰਗ ਵੀ ਕੀਤੀ ਜਾ ਰਹੀ ਹੈ। ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ। ਡੇਰਾ ਸੱਚਖੰਡ ਬੱਲਾਂ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਾਲ-ਨਾਲ ਟ੍ਰੈਫਿਕ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ। ਦੁਪਹਿਰ 12 ਵਜੇ ਦੇ ਕਰੀਬ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਹਾਜ਼ਰ ਹੋਣਗੇ।