ਚੰਡੀਗੜ੍ਹ 03 ਅਪ੍ਰੈਲ 2022: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਆਪਣੇ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹਨ | ਅੱਜ ਦੌਰੇ ਦੇ ਆਖਰੀ ਦਿਨ ਐਤਵਾਰ ਨੂੰ ਅਹਿਮਦਾਬਾਦ ਦੇ ਸ਼ਾਹੀਬਾਗ ਇਲਾਕੇ ‘ਚ ਸਵਾਮੀਨਾਰਾਇਣ ਮੰਦਰ (Swaminarayan temple) ‘ਚ ਪੂਜਾ ਕੀਤੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਅਹਿਮਦਾਬਾਦ ਦੇ ਨਿਕੋਲ ਇਲਾਕੇ ਦੇ ਇਕ ਮੰਦਰ ‘ਚ ਮੱਥਾ ਟੇਕਿਆ ਅਤੇ ਰੋਡ ਸ਼ੋਅ ਕੀਤਾ, ਗੁਜਰਾਤ ‘ਚ ਵਿਧਾਨ ਸਭਾ ਚੋਣਾਂ ਲਈ ‘ਆਪ’ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ |
ਇਸਦੇ ਨਾਲ ਹੀ ਐਤਵਾਰ ਨੂੰ ਸਵਾਮੀਨਾਰਾਇਣ ਮੰਦਰ ਦੇ ਦਰਸ਼ਨ ਕਰਨ ਸਮੇਂ ਇਸੂਦਨ ਗੋਪਾਲ ਇਟਾਲੀਆ ਸਮੇਤ ਪਾਰਟੀ ਦੀ ਗੁਜਰਾਤ ਇਕਾਈ ਦੇ ਕਈ ਆਗੂ ਵੀ ਕੇਜਰੀਵਾਲ ਅਤੇ ਮਾਨ ਦੇ ਨਾਲ ਮੌਜੂਦ ਸਨ। ‘ਆਪ’ ਦੀ ਗੁਜਰਾਤ ਇਕਾਈ ਵੱਲੋਂ ਸਾਂਝੇ ਕੀਤੇ ਪ੍ਰੋਗਰਾਮ ਮੁਤਾਬਕ ਕੇਜਰੀਵਾਲ ਅਤੇ ਮਾਨ ਐਤਵਾਰ ਸ਼ਾਮ ਨੂੰ ਦਿੱਲੀ ਲਈ ਰਵਾਨਾ ਹੋਣਗੇ। ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਨੇ ਸ਼ਨੀਵਾਰ ਨੂੰ ਗਾਂਧੀ ਆਸ਼ਰਮ ‘ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਕੇ ਆਪਣਾ ਅਹਿਮਦਾਬਾਦ ਦੌਰਾ ਸ਼ੁਰੂ ਕੀਤਾ ਸੀ । ਉਨ੍ਹਾਂ ਨਿਕੋਲ ਅਤੇ ਬਾਪੂਨਗਰ ਵ’ਚ ਰੋਡ ਸ਼ੋਅ ਵੀ ਕੀਤਾ, ਜਿਸ ‘ਚ ਵੱਡੀ ਗਿਣਤੀ ਵਿੱਚ ‘ਆਪ’ ਵਰਕਰਾਂ ਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ।
ਇਸ ਰੋਡ ਸ਼ੋਅ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਸੂਬੇ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ‘ਤੇ ਹੰਕਾਰੀ ਹੋਣ ਦਾ ਦੋਸ਼ ਲਾਇਆ। ਉਨ੍ਹਾਂ ਗੁਜਰਾਤ ਦੇ ਲੋਕਾਂ ਨੂੰ ‘ਆਪ’ ਨੂੰ ਸਰਕਾਰ ਬਣਾਉਣ ਦਾ ਮੌਕਾ ਦੇਣ ਦੀ ਅਪੀਲ ਕੀਤੀ। ਪੰਜਾਬ ਵਿੱਚ ਹਾਲ ਹੀ ‘ਚ ਸਮਾਪਤ ਹੋਈਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ‘ਚ ਖਿੱਚੋਤਾਣ ਦੇ ਦੌਰਾਨ ਆਪਣੇ ਸ਼ਾਨਦਾਰ ਪ੍ਰਦਰਸ਼ਨ ਤੋਂ ਉਤਸ਼ਾਹਿਤ ‘ਆਪ’ ਦਾ ਉਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗ੍ਰਹਿ ਰਾਜ ‘ਚ ਸੱਤਾਧਾਰੀ ਭਾਜਪਾ ਦੇ ਇੱਕਮਾਤਰ ਵਿਕਲਪ ਵਜੋਂ ਆਪਣੇ ਆਪ ਨੂੰ ਪੇਸ਼ ਕਰਨਾ ਹੈ