Yogshala

CM ਭਗਵੰਤ ਮਾਨ ਤੇ CM ਅਰਵਿੰਦ ਕੇਜਰੀਵਾਲ ਵਲੋਂ ਪਟਿਆਲਾ ਤੋਂ ‘ਸੀ. ਐਮ. ਦੀ ਯੋਗਸ਼ਾਲਾ’ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 05 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਟਿਆਲਾ ਵਿੱਚ ਸੀ.ਐੱਮ. ਦੀ ਯੋਗਸ਼ਾਲਾ (Yogshala) ਦੀ ਸ਼ੁਰੂਆਤ ਕੀਤੀ ਹੈ । ਇਸ ਮੌਕੇ ਮੰਚ ’ਤੇ ਸੰਸਦ ਮੈਂਬਰ ਰਾਘਵ ਚੱਡਾ, ਮੁੱਖ ਸਕੱਤਰ ਵੀ.ਕੇ ਜੰਜੂਆ, ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਪਟਿਆਲਾ ਹਲਕੇ ਦੇ ਵਿਧਾਇਕ ਹਾਜ਼ਰ ਸਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ਅੱਜ ਰਾਜ ਸਭਾ ਵਿੱਚ ਫਸਲਾਂ ਦੇ ਨੁਕਸਾਨ ਸੰਬੰਧੀ ਕੇਂਦਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਕਰਕੇ ਆਏ ਹਨ । ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਦਿੱਲੀ ਵਿੱਚ ਯੋਗਾ ਸਕੂਲ ਸ਼ੁਰੂ ਕੀਤੇ ਸਨ, ਜੋ ਕਿ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੇ ਸਨ, ਪਰ LG ਨੇ ਇਸ ਨੂੰ ਬੰਦ ਕਰ ਦਿੱਤਾ, ਜਿਸ ਨਾਲ ਦਿੱਲੀ ਸਰਕਾਰ ਨੂੰ ਫਾਇਦਾ ਹੁੰਦਾ ਹੈ, ਪਰ ਪੰਜਾਬ ਵਿੱਚ ਸਾਨੂੰ ਕੌਣ ਰੋਕੇਗਾ, ‘ਆਪ’ ਸਰਕਾਰ ਇੱਥੇ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਦਾ ਕੰਮ ਕਰਦੇ ਰਹਿਣਗੇ |

Scroll to Top