July 3, 2024 11:35 am
ਊਧਵ ਠਾਕਰੇ

CM ਭਗਵੰਤ ਮਾਨ ਤੇ CM ਅਰਵਿੰਦ ਕੇਜਰੀਵਾਲ ਨੇ ਊਧਵ ਠਾਕਰੇ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 24 ਮਈ 2023: ਦਿੱਲੀ ‘ਚ ਨੌਕਰਸ਼ਾਹਾਂ ਦੇ ਟ੍ਰਾਂਸਫਰ-ਪੋਸਟਿੰਗ ਦਾ ਅਧਿਕਾਰ ਐੱਲ.ਜੀ. ਨੂੰ ਦਿੱਤੇ ਜਾਣ ਦੇ ਕੇਂਦਰ ਸਰਕਾਰ ਦੇ ਆਰਡੀਨੈਂਸ ਦੇ ਖਿਲਾਫ ਸਿਆਸਤ ਭਖੀ ਹੋਈ ਹੈ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਵਿਰੋਧੀ ਨੇਤਾਵਾਂ ਦੇ ਸਮਰਥਨ ਲਈ ਕੋਸ਼ਿਸ਼ ਕਰ ਰਹੇ ਹਨ। ਇਸੇ ਸਿਲਸਿਲੇ ‘ਚ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਵੱਡੇ ਆਗੂਆਂ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਨਾਲ ਮੁਲਾਕਾਤ ਕੀਤੀ।

ਅਰਵਿੰਦ ਕੇਜਰੀਵਾਲ ਨੇ ਊਧਵ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਹੀ ਮੁਲਾਕਾਤ ਕੀਤੀ ਹੈ । ਬੈਠਕ ਦੌਰਾਨ ਆਪ ਦੇ ਸੰਸਦ ਮੈਂਬਰ ਅਜੇ ਸਿੰਘ ਅਤੇ ਰਾਘਵ ਚੱਢਾ ਦੇ ਨਾਲ-ਨਾਲ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਵੀ ਮੌਜੂਦ ਰਹੀ। ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਐੱਨ.ਸੀ.ਪੀ. ਸੁਪਰੀਮੋ ਸ਼ਰਦ ਪਵਾਰ ਨਾਲ ਵੀ ਮੁਲਾਕਾਤ ਕਰਨਗੇ।

ਜਿਕਰਯੋਗ ਹੈ ਕਿ ਬੀਤੇ ਦਿਨ ਭਗਵੰਤ ਮਾਨ (CM Bhagwant Mann) ਅਤੇ ਅਰਵਿੰਦ ਕੇਜਰੀਵਾਲ ਕੋਲਕਾਤਾ ਗਏ ਅਤੇ ਸਮਰਥਨ ਮੰਗਣ ਲਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ | ਅਰਵਿੰਦ ਕੇਜਰੀਵਾਲ ਦਾ ਸਮਰਥਨ ਕਰਦੇ ਹੋਏ ਮਮਤਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਸੰਸਦ ਦੇ ਮਾਨਸੂਨ ਸੈਸ਼ਨ ‘ਚ ਆਰਡੀਨੈਂਸ ਸਬੰਧੀ ਬਿੱਲ ਲਿਆਉਂਦੀ ਹੈ ਤਾਂ ਅਸੀਂ ਇਸ ਦਾ ਵਿਰੋਧ ਕਰਾਂਗੇ। ਮਮਤਾ ਬੈਨਰਜੀ ਨੇ ਹੋਰ ਪਾਰਟੀਆਂ ਨੂੰ ਵੀ ਆਰਡੀਨੈਂਸ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਹੈ।