ਚੰਡੀਗੜ੍ਹ, 04 ਮਈ 2023:ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ 80 ਨਵੇਂ ਆਮ ਆਦਮੀ ਕਲੀਨਿਕ (Aam Aadmi Clinics) ਸ਼ੁਰੂ ਹੋਣ ਜਾ ਰਹੇ ਹਨ। ਪੰਜਾਬ ਵਿੱਚ 500 ਆਮ ਆਦਮੀ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ | 80 ਨਵੇਂ ਕਲੀਨਿਕਾਂ ਦੇ ਉਦਘਾਟਨ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਹਾਜ਼ਰ ਹੋਣਗੇ। ਪੰਜਾਬ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 25,63,489 ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਟੈਸਟ ਕੀਤੇ ਜਾਂਦੇ ਹਨ ਅਤੇ 80 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ।