ਚੰਡੀਗੜ੍ਹ 16 ਅਗਸਤ 2022: ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ (AAP) ਨੇ ਹਿਮਾਚਲ ਪ੍ਰਦੇਸ਼ (Himachal Pradesh) ਵੱਲ ਰੁਖ਼ ਕਰ ਲਿਆ ਹੈ। ਹਿਮਾਚਲ ਪ੍ਰਦੇਸ਼ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ‘ਆਪ’ ਪਾਰਟੀ ਨੇ ਆਪਣੀਆਂ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ
ਇਸਦੇ ਚੱਲਦੇ ਭਲਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸ਼ਿਮਲਾ (Shimla) ਦਾ ਦੌਰਾ ਕਰਨਗੇ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਅਤੇ ਗੁਜਰਾਤ ਦੀ ਤਰਜ਼ ਤੇ ਆਮ ਆਦਮੀ ਪਾਰਟੀ ਹਿਮਾਚਲ ਵਾਸੀਆਂ ਨੂੰ ਵੀ ਪਹਿਲੀ ਗਾਰੰਟੀ ਦੇ ਸਕਦੀ ਹੈ |