July 7, 2024 4:47 pm
Finance Minister

CM ਭਗਵੰਤ ਮਾਨ ਤੇ ਵਿੱਤ ਮੰਤਰੀ ਨੇ ਵਿੱਤ ਵਿਭਾਗ ਦੇ ਅਫ਼ਸਰਾਂ ਨਾਲ ਬਜਟ ‘ਤੇ ਕੀਤੀ ਚਰਚਾ

ਚੰਡੀਗੜ੍ਹ 11 ਮਈ 2022 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Finance Minister Harpal Cheema) ਨੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann)  ਦੀ ਮੌਜੂਦਗੀ ‘ਚ ਵਿੱਤ ਵਿਭਾਗ ਦੇ ਅਫ਼ਸਰਾਂ ਨਾਲ਼ ਬਜਟ ‘ਤੇ ਚਰਚਾ ਕੀਤੀ | ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਇਤਿਹਾਸ ‘ਚ ਪਹਿਲੀ ਵਾਰ ਤੁਹਾਡੇ ਸੁਝਾਵਾਂ ਨਾਲ ਬਜਟ ਬਣ ਰਿਹਾ ਹੈ…ਵਿੱਤ ਮੰਤਰੀ ਜੀ ਪੰਜਾਬ ਭਰ ਤੋਂ ਕਾਰੋਬਾਰੀ ਤੇ ਉਦਯੋਗਪਤੀ ਸਾਥੀਆਂ ਦੇ ਸੁਝਾਅ ਵੀ ਲੈ ਰਹੇ ਹਨ | ਦੋਸਤੋ ਇਹ ਤੁਹਾਡੀ ਆਪਣੀ ਸਰਕਾਰ ਹੈ, ਹਰ ਫੈਸਲੇ ‘ਚ ਤੁਹਾਡੀ ਆਵਾਜ਼ ਗੂੰਜੇਗੀ |

Finance Minister

ਜਿਕਰਯੋਗ ਹੈ ਕਿ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧੀ ਪੋਰਟਲ ਲਾਂਚ ਕੀਤਾ ਹੈ । ਇਸ ਮੌਕੇ ‘ਤੇ ਹਰਪਾਲ ਚੀਮਾ ਨੇ ਕਿਹਾ ਸੀ ਕਿ ਇਸ ਵਾਰ ਜਨਤਾ ਬਜਟ ‘ਤੇ ਆਪਣੀ ਰਾਏ ਦੇ ਸਕੇਗੀ ਅਤੇ ਆਪਣੇ ਹਿਸਾਬ ਨਾਲ ਖ਼ੁਦ ਆਪਣਾ ਬਜਟ ਬਣਾ ਸਕੇਗੀ। ਪੰਜਾਬ ਦਾ ਬਜਟ ਪੇਸ਼ ਕਰਨ ਤੋਂ ਪਹਿਲਾਂ ਖਜ਼ਾਨਾ ਮੰਤਰੀ ਵੱਲੋਂ ਇਹ ਵੱਡੀ ਪਹਿਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਲੋਕ ਆਪਣੀ ਰਾਏ ਦੇ ਸਕਣਗੇ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ‘ਚ ਪਹਿਲੀ ਵਾਰ ਹੋਇਆ ਹੈ, ਜਦੋਂ ਸਰਕਾਰ ਲੋਕਾਂ ਦੀ ਰਾਏ ਪੁੱਛਣਾ ਚਾਹੁੰਦੀ ਹੈ।