Site icon TheUnmute.com

CM ਭਗਵੰਤ ਮਾਨ ਅਤੇ ਕੇਜਰੀਵਾਲ ਨੇ ਅਹਿਮਦਾਬਾਦ ‘ਚ ਕੀਤਾ ਰੋਡ ਸ਼ੋਅ

Ahmedabad

ਚੰਡੀਗੜ੍ਹ 02 ਅਪ੍ਰੈਲ 2022: ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ ਪਾਰਟੀ ਦੀ ਨਜ਼ਰਾਂ ਗੁਜਰਾਤ (Gujarat) ਉੱਤੇ ਟਿਕੀਆਂ ਹੋਈਆਂ ਹਨ। ਇਸ ਸਾਲ ਦੇ ਅੰਤ ‘ਚ ਗੁਜਰਾਤ ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ | ਇਸਦੇ ਚੱਲਦੇ ਅਹਿਮਦਾਬਾਦ (Ahmedabad) ‘ਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਰੋਡ ਸ਼ੋਅ ਕੱਢਿਆ ਗਿਆ। ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਾਰੀਫ਼ਾਂ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਭਗਵੰਤ ਮਾਨ ਨੇ 10 ਦਿਨਾਂ ‘ਚ ਭ੍ਰਿਸ਼ਟਾਚਾਰ ਖ਼ਤਮ ਕਰ ਦਿੱਤਾ ਅਤੇ ਪੰਜਾਬ ਦੇ ਕਿਸੇ ਵੀ ਦਫ਼ਤਰ ਅਤੇ ਕਚਹਿਰੀ ‘ਚ ਚਲੇ ਜਾਓ ਬਿਨਾਂ ਪੈਸਿਆਂ ਦੇ 10 ਮਿੰਟ ‘ਚ ਕੰਮ ਹੋ ਜਾਂਦਾ ਹੈ।

Exit mobile version