ਚੰਡੀਗ੍ਹੜ, 13 ਸਤੰਬਰ 2023: ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੇਹਰਟਾ ਵਿਖੇ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ (School of Eminence) ਦਾ ਉਦਘਾਟਨ ਕੀਤਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਸਕੂਲ ਆਫ ਐਮੀਨੈਂਸ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਦੀ ਸ਼ੁਰੂਆਤ ਅੱਜ ਅਰਵਿੰਦ ਕੇਜਰੀਵਾਲ ਨੇ ਕੀਤੀ ਹੈ।
ਦੂਜੇ ਪਾਸੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਸ ਨੂੰ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ (School of Eminence) ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇਣਗੇ ਤੇ ਇੱਥੇ ਹਰ ਵਰਗ ਦੇ ਬੱਚੇ ਇਕੱਠੇ ਬੈਠ ਕੇ ਪੜ੍ਹਾਈ ਕਰਨਗੇ। ਇਹ ਹੀ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੈ।