ਸੰਜੇ ਵਰਮਾ

ਅਬੋਹਰ ਵਿਖੇ ਸੰਜੇ ਵਰਮਾ ਦੇ ਘਰ ਪਹੁੰਚੇ CM ਭਗਵੰਤ ਮਾਨ ਤੇ ਕੇਜਰੀਵਾਲ, ਕਿਹਾ- “ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ”

ਅਬੋਹਰ, 01 ਅਗਸਤ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅਬੋਹਰ ਵਿਖੇ ਫੈਸ਼ਨ ਡਿਜ਼ਾਈਨਰ ਸੰਜੇ ਵਰਮਾ ਦੇ ਘਰ ਪਹੁੰਚੇ | ਕੱਪੜਾ ਕਾਰੋਬਾਰੀ ਸੰਜੇ ਵਰਮਾ ਦਾ ਕੁਝ ਬਦਮਾਸ਼ਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ, ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਮਾਨ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੂਰੇ ਮਾਮਲੇ ‘ਚ ਇਨਸਾਫ਼ ਮਿਲੇਗਾ ਅਤੇ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਜਿਕਰਯੋਗ ਹੈ ਕਿ ਸੋਮਵਾਰ, 8 ਜੁਲਾਈ ਨੂੰ ਫਾਜ਼ਿਲਕਾ ਦੇ ਅਬੋਹਰ ‘ਚ ਨਿਊ ਵੇਅਰਵੈੱਲ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਹਰ ਨਾਗਰਿਕ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਨਿਭਾ ਰਹੀ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੂਰਾ ਇਨਸਾਫ਼ ਹੋਵੇਗਾ ਅਤੇ ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਦੌਰਾਨ ਸੰਜੇ ਵਰਮਾ ਦੇ ਭਰਾ ਨੇ ਇਸ ਦੌਰਾਨ ਪੰਜਾਬ ਪੁਲਿਸ ਦੀ ਕਾਰਵਾਈ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਕਤਲ ‘ਚ ਸ਼ਾਮਲ ਦੋ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ, ਜਿਸ ਨਾਲ ਪਰਿਵਾਰ ਨੂੰ ਕੁਝ ਰਾਹਤ ਮਿਲੀ ਹੈ।

ਫਾਜ਼ਿਲਕਾ ਪੁਲਿਸ ਨੇ ਸੰਜੇ ਵਰਮਾ ਕਤਲ ਕੇਸ ‘ਚ ਸ਼ਾਮਲ ਦੋ ਗੈਂਗਸਟਰਾਂ ਨੂੰ ਇੱਕ ਮੁਕਾਬਲੇ ‘ਚ ਮਾਰ ਦਿੱਤਾ। ਪੁਲਿਸ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਹਥਿਆਰ ਬਰਾਮਦ ਕਰਨ ਲਈ ਲੈ ਕੇ ਗਈ ਸੀ, ਜਦੋਂ ਉਨ੍ਹਾਂ ਦੇ ਸਾਥੀਆਂ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ‘ਚ ਦੋਵੇਂ ਮੁਲਜ਼ਮ ਪੁਲਿਸ ਦੀਆਂ ਗੋਲੀਆਂ ਨਾਲ ਮਾਰੇ ਗਏ। ਫਿਲਹਾਲ ਪੁਲਿਸ ਉਨ੍ਹਾਂ ਦੇ ਫਰਾਰ ਸਾਥੀਆਂ ਦੀ ਭਾਲ ‘ਚ ਜਾਂਚ ਕਰ ਰਹੀ ਹੈ। ਇਸ ਮੁਕਾਬਲੇ ‘ਚ ਇੱਕ ਹੈੱਡ ਕਾਂਸਟੇਬਲ ਵੀ ਜ਼ਖਮੀ ਹੋ ਗਿਆ। ਹਾਲਾਂਕਿ, ਲਾਰੈਂਸ ਗੈਂਗ ਨੇ ਉਕਤ ਮੁਕਾਬਲੇ ਨੂੰ ਫਰਜ਼ੀ ਦੱਸਿਆ ਸੀ।

Read More: ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਮਸ਼ਹੂਰ ਕੱਪੜਾ ਕਾਰੋਬਾਰੀ ਸਵਰਗੀ ਸੰਜੇ ਵਰਮਾ ਨੂੰ ਭੇਟ ਕੀਤੀ ਸ਼ਰਧਾਂਜਲੀ

Scroll to Top