ਚੰਡੀਗੜ੍ਹ 06 ਅਪ੍ਰੈਲ 2022: ਹਿਮਾਚਲ ਪ੍ਰਦੇਸ਼ (Himachal Pradesh) ਦੇ ਮੰਡੀ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੰਡੀ ‘ਚ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਗ੍ਰਹਿ ਜ਼ਿਲ੍ਹੇ ‘ਚ ਆਮ ਆਦਮੀ ਪਾਰਟੀ ਦਾ ਰੋਡ ਸ਼ੋਅ ਵਿਕਟੋਰੀਆ ਬ੍ਰਿਜ ਸ਼ੁਰੂ ਹੋਇਆ ਹੈ । ਇਸ ਰੋਡ ਸ਼ੋਅ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਦੇਸ਼ ਭਗਤੀ ਦੇ ਗੀਤਾਂ ਨਾਲ ਅੱਗੇ ਵਧ ਰਿਹਾ ਹੈ। ਆਮ ਆਦਮੀ ਪਾਰਟੀ ਦੇ ਵਰਕਰ ਹੱਥਾਂ ‘ਚ ਤਿਰੰਗਾ ਲੈ ਕੇ ਉਨ੍ਹਾਂ ਦੇ ਨਾਲ ਚੱਲ ਰਹੇ ਹਨ।
ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਅੱਗੇ ਵੱਧ ਰਹੇ ਹਨ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ (Himachal Pradesh) ਆਉਣ ‘ਤੇ ਉਨ੍ਹਾਂ ਨੂੰ ਚੰਗਾ ਲੱਗ ਰਿਹਾ ਹੈ। ਅਜਿਹੇ ਸ਼ਾਨਦਾਰ ਸੁਆਗਤ ਲਈ ਜਨਤਾ ਦਾ ਧੰਨਵਾਦ ਕੀਤਾ । ਰੋਡ ਸ਼ੋਅ ‘ਚ ਭਾਰਤ ਦੇ ਰਾਸ਼ਟਰੀ ਝੰਡੇ ਦਾ ਤਿਰੰਗਾ ਜ਼ਿਆਦਾ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦਾ ਝੰਡਾ ਵੀ ਲੋਕਾਂ ਦੇ ਹੱਥਾਂ ‘ਚ ਹੈ।
ਉਨ੍ਹਾਂ ਕਿਹਾ ਕਿ ਅਸੀਂ ਰਾਜਨੀਤੀ ਕਰਨੀ ਨਹੀਂ ਜਾਣਦੇ, ਦੇਸ਼ ਭਗਤੀ ਜਾਣਦੇ ਹਾਂ। ਪਹਿਲਾਂ ਦਿੱਲੀ ‘ਚ ਬਦਲਾਅ ਕੀਤਾ, ਪੰਜਾਬ ‘ਚ ਕਰ ਰਹੇ ਹਾਂ ਅਤੇ ਹੁਣ ਹਿਮਾਚਲ ‘ਚ ਵੀ ਬਦਲਾਅ ਕਰਾਂਗੇ। ਸਾਨੂੰ ਇੱਕ ਮੌਕਾ ਦਿਓ ਤੁਸੀਂ ਹੋਰ ਪਾਰਟੀਆਂ ਵੀ ਦੇਖੀਆਂ ਹਨ, ਇਕ ਵਾਰ ਸਾਨੂੰ ਵੀ ਦੇਖ ਲਓ, ਤੁਹਾਨੂੰ ਆਪਣੇ ਆਪ ਹੀ ਫਰਕ ਨਜ਼ਰ ਆ ਜਾਵੇਗਾ।
ਇਸ ਦੌਰਾਨ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ‘ਚੋਂ ਭ੍ਰਿਸ਼ਟਾਚਾਰ ਬਿਲਕੁਲ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਤੁਹਾਡੀਆਂ ਰਿਸ਼ਤੇਦਾਰੀਆਂ ਹੋਣਗੀਆਂ, ਫੋਨ ਕਰਕੇ ਪੁੱਛ ਲੈਣਾ ਕਿਵੇਂ 20 ਦਿਨਾਂ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੀਅਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਨੀਅਤ ਨਹੀਂ ਹੈ। ਇਨ੍ਹਾਂ ਨੂੰ ਆਪਣੇ ਰਿਸ਼ਤੇਦਾਰਾਂ ਨੂੰ ਅੱਗੇ ਕਰਨਾ ਹੈ। ਉਨ੍ਹਾਂ ਕਿਹਾ ਕਿ ਇਕ ਮੌਕਾ ਸਾਨੂੰ ਦਿਓ। ਇਥੇ ਵੀ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਜਾਵੇਗਾ।