July 2, 2024 9:42 pm
CM Bhagwant Mann

ਵਿਰੋਧੀ ਧਿਰ ‘ਤੇ ਭੜਕੇ CM ਭਗਵੰਤ ਮਾਨ, ਆਖਿਆ- ਮੇਰੇ ਕੋਲ ਸਾਰੇ ਆਗੂਆਂ ਦੀਆਂ ਫਾਈਲਾਂ ਹਨ

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ ਦੌਰਾਨ ਸੀ.ਐੱਮ ਭਗਵੰਤ ਮਾਨ (CM Bhagwant Mann) ਨੇ ਪੰਜਾਬ ਕਾਂਗਰਸ ‘ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ | ਸੀਐਮ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਪੰਜਾਬ ਵਿੱਚ 13-0 ਦੀ ਸਥਿਤੀ ਬਣੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਗੱਲ ਕਰਦੇ ਹੋ, ਉਹ ਹੈ ਤੁਹਾਡੇ ਅੰਦਰਲੀ ਹਉਮੈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ 70 ਫੀਸਦੀ ਕਾਂਗਰਸ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਸਾਰੇ ਆਗੂਆਂ ਦੀਆਂ ਫਾਈਲਾਂ ਹਨ।