Site icon TheUnmute.com

CM ਭਗਵੰਤ ਮਾਨ ਵੱਲੋਂ ਹੁਸ਼ਿਆਰਪੁਰ ਘਟਨਾ ਦੇ ਪੀੜਤ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ

Bhgwant mann

ਚੰਡੀਗੜ੍ਹ, 11 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ‘ਚ ਭਾਰੀ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ‘ਚ ਡੁੱਬਣ ਦੀ ਘਟਨਾ (Hoshiarpur incident) ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਹਿਮਾਚਲ ਪ੍ਰਦੇਸ਼ ਤੋਂ ਇੱਕ ਪਰਿਵਾਰ ਦੇ 11 ਜੀਅ ਇਨੋਵਾ ਕਾਰ ‘ਚ ਸਫ਼ਰ ਕਰ ਰਹੇ ਸਨ, ਭਾਰੀ ਮੀਂਹ ਕਾਰਨ ਪਰਿਵਾਰ ਇਕ ਨਾਲੇ ‘ਚ ਵਧੇ ਪਾਣੀ ਦੇ ਵਹਾਅ ‘ਚ ਫਸ ਗਏ।

ਇਸ ਦੌਰਾਨ (Hoshiarpur incident) ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਗਈ ਅਤੇ ਦੋ ਜਣਿਆਂ ਦੀ ਭਾਲ ਕੀਤੀ ਜਾ ਰਹੀ ਹੈ | ਮੁੱਖ ਮੰਤਰੀ ਨੇ ਰਾਹਤ ਕਾਰਜਾਂ ‘ਤੇਜ਼ੀ ਲਿਆਉਣ ਦੀ ਹਦਾਇਤ ਦਿੱਤੀ ਹੈ | ਇਸਦੇ ਨਾਲ ਹੀ ਪੀੜਤ ਪਰਿਵਾਰ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ |

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ | ਉਨ੍ਹਾਂ ਨੇ ਉਕਤ ਪਰਿਵਾਰ ਦੇ 9 ਮੈਂਬਰਾਂ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਬਖ਼ਸ਼ਣ।

Exit mobile version