TheUnmute.com

CM ਭਗਵੰਤ ਮਾਨ ਵੱਲੋਂ ਲੁਧਿਆਣਾ ‘ਚ ਹਾਈ ਸਕਿਉਰਿਟੀ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ

ਚੰਡੀਗੜ੍ਹ, 09 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਸੰਗਰੂਰ ਪਹੁੰਚੇ, ਇੱਥੇ ਉਨ੍ਹਾਂ ਨੇ ਸਿਖਲਾਈ ਪੂਰੀ ਕਰਨ ਵਾਲੇ 200 ਤੋਂ ਵੱਧ ਜੇਲ੍ਹ (Prison) ਵਾਰਡਨਾਂ ਦੀ ਪਾਸਿੰਗ ਆਊਟ ਪਰੇਡ ਤੋਂ ਸਲਾਮੀ ਲਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੇ ਇੱਕ ਪਿੰਡ ਵਿੱਚ 50 ਏਕੜ ਜ਼ਮੀਨ ਵਿੱਚ ਹਾਈ ਸਕਿਉਰਿਟੀ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ ਕੀਤਾ ਹੈ ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਜੇਲ੍ਹ ਦੀ ਉਸਾਰੀ ਲਈ ਕੇਂਦਰੀ ਗ੍ਰਹਿ ਮੰਤਰਾਲੇ ਤੋਂ 100 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਜੱਜ ਦੇ ਬੈਠਣ ਅਤੇ ਕੰਮ ਕਰਨ ਲਈ ਹੇਠਲੀ ਮੰਜ਼ਿਲ ‘ਤੇ ਕਮਰੇ ਹੋਣਗੇ। ਇਸ ਤੋਂ ਉਪਰ ਕੈਦੀਆਂ ਨੂੰ ਰੱਖਣ ਦਾ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਜੇਲ੍ਹ ਤੋਂ ਅਦਾਲਤ ਵਿਚ ਆਉਣ-ਜਾਣ ਦਰਮਿਆਨ ਕੋਈ ਘਟਨਾ ਨਾ ਵਾਪਰੇ। ਜੱਜ ਖੁਦ ਇੱਥੇ ਬੈਠ ਕੇ ਸੁਣਵਾਈ ਕਰ ਸਕਣਗੇ।

Image

ਭਗਵੰਤ ਮਾਨ ਨੇ ਮੋਹਾਲੀ ਦੇ ਸੈਕਟਰ-68 ਵਿੱਚ ਜੇਲ੍ਹ (Prison) ਵਿਭਾਗ ਦੇ ਮੁੱਖ ਦਫ਼ਤਰ ਲਈ ਜ਼ਮੀਨ ਲੈਣ ਦੀ ਗੱਲ ਵੀ ਕਹੀ। ਇਸਦੇ ਨਾਲ ਹੀ ਮੋਬਾਈਲ ਜੈਮਰ ਤਕਨੀਕ ਨੂੰ ਜਲਦੀ ਲਿਆਉਣ ਦੀ ਗੱਲ ਕਹੀ | ਪ੍ਰੋਗਰਾਮ ਦੌਰਾਨ ਡੀਜੀਪੀ ਗੌਰਵ ਯਾਦਵ ਸਮੇਤ ਪੁਲਿਸ ਅਤੇ ਹੋਰ ਜੇਲ੍ਹ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ।

ਇਸ ਮੌਕੇ ਪੰਜਾਬ ਪੁਲਿਸ ਦੇ ਬੇੜੇ ਵਿੱਚ ਸ਼ਾਮਲ 92 ਨਵੇਂ ਵਾਹਨਾਂ ਦਾ ਜ਼ਿਕਰ ਕੀਤਾ। ਸੀਐਮ ਮਾਨ ਨੇ ਕਿਹਾ ਕਿ ਇਹ ਥਾਣਿਆਂ ਅਤੇ ਚੌਕੀਆਂ ਨੂੰ ਨਵੀਆਂ ਗੱਡੀਆਂ ਦੇਣ ਦੇ ਹੁਕਮ ਦਿੱਤੇ ਹਨ। ਕਿਉਂਕਿ ਉਨ੍ਹਾਂ ਨੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਦੀ ਪਹਿਲੀ ਕਾਰਵਾਈ ਕਰਨੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਰੋਨ ਵਿਰੋਧੀ ਗਤੀਵਿਧੀਆਂ ‘ਤੇ ਨਕੇਲ ਕੱਸਣ ਲਈ ਨਵੀਂ ਤਕਨੀਕ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ |

Exit mobile version