Site icon TheUnmute.com

CM ਭਗਵੰਤ ਮਾਨ ਵੱਲੋਂ ਭਗਤ ਕਬੀਰ ਦੇ 626ਵੇਂ ਜਨਮ ਦਿਹਾੜੇ ‘ਤੇ ‘ਭਗਤ ਕਬੀਰ ਧਾਮ’ ਸਥਾਪਿਤ ਕਰਨ ਦਾ ਐਲਾਨ

Bhagat Kabir Dham

ਹੁਸ਼ਿਆਰਪੁਰ, 22 ਜੂਨ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਭਗਤ ਕਬੀਰ ਧਾਮ’ (Bhagat Kabir Dham) ਸਥਾਪਿਤ ਕਰਨ ਦਾ ਐਲਾਨ ਕੀਤਾ ਹੈ | ਹੁਸ਼ਿਆਰਪੁਰ ‘ਚ ਅੱਜ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਹਾੜੇ ‘ਤੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ |

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਗਤ ਕਬੀਰ ਦੇ ਜੀਵਨ ਅਤੇ ਫਲਸਫੇ ਨੇ ਹਮੇਸ਼ਾ ਹੀ ਲੋਕਾਂ ਨੂੰ ਆਪਸੀ ਮੇਲ-ਜੋਲ ਵਾਲਾ ਜੀਵਨ ਜਿਉਣ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਨੇ ਸਮੇਂ ਦੀ ਲੋੜ ਅਨੁਸਾਰ ਭਗਤ ਕਬੀਰ ਜੀ ਦੇ ਆਦਰਸ਼ਾਂ ‘ਤੇ ਚੱਲਣ ਦੀ ਅਪੀਲ ਕੀਤੀ |

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਭਗਤ ਕਬੀਰ ਜੀ ਦਾ ਮੁੱਢਲਾ ਜੀਵਨ ਇੱਕ ਮੁਸਲਿਮ ਪਰਿਵਾਰ ‘ਚ ਬਤੀਤ ਹੋਇਆ ਸੀ ਪਰ ਕਬੀਰ ਹਿੰਦੂ ਸੰਤ ਰਾਮਾਨੰਦ ਤੋਂ ਬਹੁਤ ਪ੍ਰਭਾਵਿਤ ਹੋਏ ਸਨ, ਜਿਸ ਦਾ ਭਗਤੀ ਲਹਿਰ ਦੌਰਾਨ ਉਨ੍ਹਾਂ ਦੀਆਂ ਲਿਖਤਾਂ ਉੱਤੇ ਡੂੰਘਾ ਪ੍ਰਭਾਵ ਪਿਆ ਸੀ । ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਵਪਾਰ, ਆਦਿ ਖੇਤਰਾਂ ‘ਚ ਕੰਮ ਕਰ ਰਹੀ ਹੈ |

Exit mobile version