ਚੰਡੀਗੜ੍ਹ 04 ਅਗਸਤ 2022: ਪੰਜਾਬ ਦੇ ਖੰਨਾ ਦੇ ਰਹਿਣ ਵਾਲੇ ਗੁਰਦੀਪ ਸਿੰਘ (Gurdeep Singh) ਨੇ ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਿੰਗ ਮੁਕਾਬਲੇ ਵਿੱਚ 109 ਤੋਂ ਜਿਆਦਾ ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਗੁਰਦੀਪ ਸਿੰਘ ਨੂੰ 40 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ |
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਖੰਨਾ ਨੇੜਲੇ ਪਿੰਡ ਦੇ ਗੁਰਦੀਪ ਸਿੰਘ ਨੂੰ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ਦੇ 109 ਕਿੱਲੋਗ੍ਰਾਮ ਭਾਰ ਵਰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਧਾਈਆਂ ਦਿੰਦਾ ਹਾਂ | ਪੰਜਾਬ ਸਰਕਾਰ ਤਰਫੋਂ 40 ਲੱਖ ਦੀ ਇਨਾਮੀ ਰਾਸ਼ੀ ਗੁਰਦੀਪ ਸਿੰਘ ਨੂੰ ਦਿੱਤੀ ਜਾਵੇਗੀ…ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ…ਭਵਿੱਖ ਲਈ ਸ਼ੁਭਕਾਮਨਾਵਾਂ…
ਖੰਨਾ ਨੇੜਲੇ ਪਿੰਡ ਦੇ ਗੁਰਦੀਪ ਸਿੰਘ ਨੂੰ ਰਾਸ਼ਟਰ-ਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ਦੇ 109kg ਭਾਰ ਵਰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਧਾਈਆਂ…ਪੰਜਾਬ ਸਰਕਾਰ ਤਰਫੋਂ ₹40 ਲੱਖ ਦੀ ਇਨਾਮੀ ਰਾਸ਼ੀ ਗੁਰਦੀਪ ਨੂੰ ਦਿੱਤੀ ਜਾਵੇਗੀ…ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ…ਭਵਿੱਖ ਲਈ ਸ਼ੁਭਕਾਮਨਾਵਾਂ…
ਚੱਕਦੇ ਇੰਡੀਆ… pic.twitter.com/pOlxcVmqe2
— Bhagwant Mann (@BhagwantMann) August 4, 2022