ਚੰਡੀਗੜ੍ਹ, 23 ਫਰਵਰੀ 2024: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਮ੍ਰਿਤਕ ਕਿਸਾਨ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ | ਮੁੱਖ ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਜਿਕਰਯੋਗ ਹੈ ਕਿ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਤਣਾਅ ਵੱਧ ਗਿਆ ਸੀ, ਇਸ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ |