July 7, 2024 2:47 pm
CM Bhagwant Mann

CM ਭਗਵੰਤ ਮਾਨ ਨੇ ਖਰਾਬ ਹੋਈ ਨਰਮੇ ਦੀ ਫਸਲ ਲਈ ਮੁਆਵਜ਼ੇ ਦਾ ਕੀਤਾ ਐਲਾਨ

ਚੰਡੀਗੜ੍ਹ 18 ਮਾਰਚ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ ਨੇ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਲਈ ਅਰਬਾਂ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਮਾਨਸਾ ਤੋਂ ਵਿਧਾਇਕ ਵਿਜੇ ਸਿੰਗਲਾ ਨੇ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਤੁਹਾਡੀ ਆਪਣੀ ਸਰਕਾਰ ਨੇ ਪਹਿਲੇ ਦਿਨ ਹੀ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ।

ਉਨ੍ਹਾਂ ਅੱਗੇ ਲਿਖਿਆ ਕਿ ਮੈਂ ਹਲਕੇ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਆਉਣ ਵਾਲੇ ਸਮੇਂ ‘ਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਦੱਸ ਦੇਈਏ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਖਰਾਬ ਹੋਈ ਫਸਲ ਦੇ ਮੁਆਵਜ਼ੇ ਲਈ ਸੰਘਰਸ਼ ਕਰ ਰਹੇ ਸਨ ਅਤੇ ਸਰਕਾਰ ਤੋਂ ਲਗਾਤਾਰ ਇਸ ਦੀ ਮੰਗ ਕਰ ਰਹੇ ਸਨ। ਇਸ ਦੇ ਨਾਲ ਹੀ ਭਗਵੰਤ ਮਾਨ ਦੀ ਸਰਕਾਰ ਨੇ ਹੋਲੀ ਦੇ ਤਿਉਹਾਰ ‘ਤੇ ਕਿਸਾਨਾਂ ਨੂੰ ਤੋਹਫੇ ਦੇ ਕੇ ਵੱਡੀ ਰਾਹਤ ਦਿੱਤੀ ਹੈ|

CM Bhagwant Mann