ਹੁਸ਼ਿਆਰਪੁਰ, 23 ਅਗਸਤ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੀ ਦੇਰ ਰਾਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਵਾਪਰੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ | ਉਨ੍ਹਾਂ ਕਿਹਾ ਕਿ ਪਿੰਡ ਮੰਡਿਆਲਾਂ ਵਿਖੇ LPG ਗੈਸ ਨਾਲ ਭਰੇ ਇੱਕ ਟੈਂਕਰ ਦੇ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਦਰਦਨਾਕ ਹਾਦਸੇ ‘ਚ ਕੁੱਝ ਜਣਿਆਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁਝ ਜਣੇ ਜ਼ਖ਼ਮੀ ਦੱਸੇ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਛੇਤੀ ਸਿਹਤਯਾਬੀ ਲਈ ਅਰਦਾਸ ਕੀਤੀ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਮੰਡਿਆਲਾਂ ਵਿਖੇ ਵਾਪਰੇ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਪੀੜਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਲਈ 2-2 ਲੱਖ ਰੁਪਏ ਅਤੇ ਹਾਦਸੇ ‘ਚ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਉਣ ਦੀ ਗੱਲ ਕਹੀ ਹੈ |
ਦੂਜੇ ਪਾਸੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਮੰਡਿਆਲਾਂ ਪਿੰਡ ‘ਚ ਵਾਪਰਿਆ ਇਹ ਹਾਦਸਾ ਬਹੁਤ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਪਰਿਵਾਰਾਂ ਨਾਲ ਹਨ ਅਤੇ ਮੈਂ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਪੰਜਾਬ ਸਰਕਾਰ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮੱਦਦ ਪ੍ਰਦਾਨ ਕਰ ਰਹੀ ਹੈ।
Read More: ਹੁਸ਼ਿਆਰਪੁਰ ‘ਚ LPG ਗੈਸ ਟੈਂਕਰ ‘ਚ ਧ.ਮਾ.ਕਾ, 4 ਜਣਿਆਂ ਦੀ ਮੌਤ ਤੇ ਕਈ ਝੁਲਸੇ