ਚੰਡੀਗੜ੍ਹ, 10 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ (Behbal Kalan) ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲਣ ਦੀ ਅਪੀਲ ਕੀਤੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ਼ ਦਿਵਾਉਣ ਲਈ ਪੂਰੀ ਵਚਨਬੱਧ ਹੈ | ਮੈਂ ਸੰਗਤ ਨੂੰ ਅਪੀਲ ਕਰਦਾਂ ਹਾਂ ਕਿ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ
ਬੇਅਦਬੀ ਮਾਮਲਿਆਂ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਜਲਦੀ ਨਿਆਂ ਦੇਣਾ ਪੰਜਾਬ ਸਰਕਾਰ ਦਾ ਫ਼ਰਜ਼ ਅਤੇ ਜਿੰਮੇਦਾਰੀ ਹੈ | ਜਿਕਰਯੋਗ ਹੈ ਕਿ ਬਹਿਬਲ ਕਲਾਂ ਵਿਖੇ ਇਨਸਾਫ਼ ਮੋਰਚੇ ਵੱਲੋਂ ਸ਼ੁਰੂ ਕੀਤੀ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਹੈ। ਦੂਜੇ ਪਾਸੇ ਬਠਿੰਡਾ-ਅੰਮ੍ਰਿਤਸਰ ਕੌਮੀ ਸ਼ਾਹਰਾਹ ’ਤੇ ਲੱਗੇ ਜਾਮ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਇਨਸਾਫ਼ ਦੀ ਮੰਗ ਨੂੰ ਲੈ ਕੇ ਬਹਿਬਲ ਇਨਸਾਫ਼ ਮੋਰਚਾ ਪਿਛਲੇ ਇੱਕ ਸਾਲ ਤੋਂ ਧਰਨਾ ਦੇ ਰਿਹਾ ਹੈ |