July 1, 2024 1:09 am
Chief Minister Bhagwant Mann

CM ਭਗਵੰਤ ਮਾਨ ਪਹੁੰਚੇ ਦਿੱਲੀ, ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੀ ਮੀਟਿੰਗ ‘ਚ ਹੋਣਗੇ ਸ਼ਾਮਲ

ਚੰਡੀਗੜ੍ਹ 06 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਦਿੱਲੀ ਦੇ ਕਪੂਰਥਲਾ ਹਾਊਸ ਪਹੁੰਚੇ ਹਨ | ਭਗਵੰਤ ਮਾਨ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ‘ਤੇ ਹਨ | ਇਸ ਦੌਰਾਨ ਮੁੱਖ ਮੰਤਰੀ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੀ ਮੀਟਿੰਗ ‘ਚ ਸ਼ਾਮਲ ਹੋਣਗੇ ਅਤੇ ਨਾਲ ਹੀ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਿਰਕਤ ਕਰਨਗੇ।

ਜਿਕਰਯੋਗ ਹੈ ਕਿ ਤਿੰਨ ਸਾਲਾਂ ਬਾਅਦ ਨੀਤੀ ਆਯੋਗ ‘ਚ ਪੰਜਾਬ ਦਾ ਨੁਮਾਇੰਦਾ ਜਾ ਰਿਹਾ ਹੈ। ਇਸ ਦੌਰਾਨ ਪਾਣੀ ਦੇ ਮੁੱਦੇ, ਕਿਸਾਨਾਂ ਦੇ ਕਰਜ਼ੇ ਦਾ ਮੁੱਦਾ, ਨਹਿਰੀ ਸਿਸਟਮ, ਐੱਮ.ਐੱਸ.ਪੀ. ਕਾਨੂੰਨੀ ਗਾਰੰਟੀ, ਬੁੱਢਾ ਨਾਲਾ ਸਮੇਤ ਕਈ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ |