ਹੁਸ਼ਿਆਰਪੁਰ ਪਹੁੰਚੇ CM ਭਗਵੰਤ ਮਾਨ, ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ‘ਚ ਮੰਗੀਆਂ ਵੋਟਾਂ

Hoshiarpur

ਚੰਡੀਗੜ੍ਹ, 20 ਅਪ੍ਰੈਲ 2024: ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮਿਸ਼ਨ ‘ਆਪ’ ਨੂੰ 13-0 ਨਾਲ ਹਰਾਉਣ ਦੇ ਟੀਚੇ ਨੂੰ ਹਾਸਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਹੁਸ਼ਿਆਰਪੁਰ ਪਹੁੰਚੇ। ਮੁੱਖ ਮੰਤਰੀ ਮਾਨ ਇੱਥੇ ਹੁਸ਼ਿਆਰਪੁਰ (Hoshiarpur) ਤੋਂ ‘ਆਪ’ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਦੀ ਹਮਾਇਤ ਕਰਨ ਪੁੱਜੇ ਅਤੇ ਉਨ੍ਹਾਂ ਦੇ ਹੱਕ ‘ਚ ਵੋਟਾਂ ਮੰਗੀਆਂ |

ਭਗਵੰਤ ਮਾਨ ਨੇ ਹੁਸ਼ਿਆਰਪੁਰ (Hoshiarpur) ਪਹੁੰਚ ਕੇ ਸਟੇਜ ਤੋਂ ਢੀਂਡਸਾ ਪਰਿਵਾਰ ‘ਤੇ ਵਿਅੰਗ ਕੱਸਿਆ। ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਘਰ ਵਾਪਸ ਆ ਗਿਆ ਹੈ। ਪਰ ਟਿਕਟ ਨਾ ਮਿਲਣ ਤੋਂ ਨਾਰਾਜ਼ ਹਨ। ਅੱਜ ਫੈਸਲਾ ਲਿਆ ਜਾਵੇਗਾ ਕਿ ਉਹ ਪਾਰਟੀ ਵਿੱਚ ਬਣੇ ਰਹਿਣਗੇ ਜਾਂ ਪਾਰਟੀ ਬਦਲਣਗੇ।

ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਦੋ ਸਾਲਾਂ ਵਿੱਚ ਆਮ ਆਦਮੀ ਪਾਰਟੀ ਨੇ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਇੰਡਸਟਰੀ ਲਿਆਂਦੀ ਗਈ ਹੈ ਤਾਂ ਜੋ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਸਕਣ। ਪੰਜਾਬ ਦੋ ਸਾਲਾਂ ਵਿੱਚ ਰੰਗਲਾ ਪੰਜਾਬ ਬਣ ਰਿਹਾ ਹੈ, ਅਗਲੇ ਤਿੰਨ ਸਾਲਾਂ ਵਿੱਚ ਵੀ ਬਹੁਤ ਕੁਝ ਹੋ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।