ਚੰਡੀਗੜ੍ਹ 01 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਫਿਰ ਤੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਹਨ | ਮੁੱਖ ਮੰਤਰੀ ਮਾਨ ਦਾ ਸੰਗਰੂਰ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇਹ ਪਹਿਲਾ ਦਿੱਲੀ ਦੌਰਾ ਹੈ।
ਸੂਤਰਾਂ ਦੇ ਮੁਤਾਬਕ ਇਸ ਮੁਲਾਕਾਤ ‘ਚ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਸ਼ਾਮਲ ਹੋ ਸਕਦੇ ਹਨ | ਇਹ ਮੁਲਾਕਾਤ ਕਿਸ ਏਜੰਡੇ ‘ਤੇ ਕੀਤੀ ਜਾ ਰਹੀ ਹੈ ਫਿਲਹਾਲ ਇਹ ਸਾਫ ਨਹੀਂ | ਮਾਨ ਸਰਕਾਰ ਵਲੋਂ ਅੱਜ ਹੀ ਸੂਬੇ ‘ਚ 300 ਯੂਨਿਟ ਮੁਫ਼ਤ ਬਿਜਲੀ ਸਕੀਮ ਲਾਗੂ ਕੀਤੀ ਹੈ |