July 2, 2024 7:38 pm
ਸਿੱਧੂ ਮੂਸੇਵਾਲਾ

ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ CM ਭਗਵੰਤ ਮਾਨ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮੂਸਾ 03 ਜੂਨ 2022: CM ਭਗਵੰਤ ਮਾਨ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਚੁਕੇ ਹਨ। ਓਹਨਾ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ ਅਤੇ ਓਹਨਾ ਨੂੰ ਹੋਂਸਲਾ ਦਿੱਤਾ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਭਗਵੰਤ ਮਾਨ ਨੂੰ ਚਿੱਠੀ ਸੌਂਪ ਕੇ ਆਪਣੇ ਪੁੱਤ ਦੇ ਹੋਏ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਕੀਤੀ ਹੈ। ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਵੀ ਦਿੱਤਾ ਹੈ।

ਸਿੱਧੂ ਮੂਸੇਵਾਲਾਸਿੱਧੂ ਮੂਸੇਵਾਲਾ