July 7, 2024 10:07 pm
Prakash Singh Badal

ਭਲਕੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ‘ਚ CM ਭਗਵੰਤ ਮਾਨ

ਚੰਡੀਗੜ੍ਹ, 26 ਅਪ੍ਰੈਲ 2023: ਭਾਰਤੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਂਦੇ ਅਤੇ ਪੰਜ ਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal)  ਦਾ ਅੰਤਿਮ ਸਸਕਾਰ ਭਲਕੇ ਵੀਰਵਾਰ ਨੂੰ ਪਿੰਡ ਬਾਦਲ ਵਿਖੇ ਹੋਵੇਗਾ। ਉਨ੍ਹਾਂ ਦੇ ਅੰਤਿਮ ਸਸਕਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਹੋਣਗੇ | ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਬਾਦਲ ਪਿੰਡ ਲਿਆਂਦੀ ਜਾ ਰਹੀ ਹੈ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਜਗ੍ਹਾ ਦੀ ਘਾਟ ਕਾਰਨ ਉਨ੍ਹਾਂ ਦਾ ਅੰਤਿਮ ਸਸਕਾਰ ਖੇਤ ਵਿੱਚ ਹੀ ਕੀਤਾ ਜਾਵੇਗਾ।

ਤੁਹਾਨੂੰ ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ (Prakash Singh Badal) ਜੋ ਲੰਬੇ ਸਮੇਂ ਤੋਂ ਬਿਮਾਰ ਸਨ, ਦਾ 95 ਸਾਲ ਦੀ ਉਮਰ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਾਰਟੀ ਦਫ਼ਤਰ ਲਿਆਂਦਾ ਗਿਆ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਓਮ ਪ੍ਰਕਾਸ਼ ਚੌਟਾਲਾ, ਰਜਿੰਦਰ ਕੌਰ ਭੱਠਲ ਸਮੇਤ ਕਈ ਦਿੱਗਜ ਆਗੂ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਸਨ ।