ਲੁਧਿਆਣਾ 11 ਜਨਵਰੀ 2025: ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ (MLA Gurpreet Gogi) ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਸਰਧਾਂਜਲੀ ਭੇਂਟ ਕੀਤੀ |
ਮੁੱਖ ਮੰਤਰੀ ਮਾਨ ਨੇ ਸ਼ੋਕ ਸੰਦੇਸ਼ ‘ਚ ਕਿਹਾ ਕੋਈ ਗੁਰਪ੍ਰੀਤ ਗੋਗੀ ਬਹੁਤ ਮਿਹਨਤੀ, ਸਮਰਪਿਤ ਅਤੇ ਵਚਨਬੱਧ ਸਾਥੀ ਸਨ। ਉਨ੍ਹਾਂ ਕਿਹਾ ਕਿਹਾ ਗੁਰਪ੍ਰੀਤ ਗੋਗੀ ਦਾ ਜਾਣਾ ਮੇਰੇ ਲਈ ਵੱਡਾ ਨਿੱਜੀ ਘਾਟਾ ਹੈ ਅਤੇ ਆਮ ਆਦਮੀ ਪਾਰਟੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਗੁਰਪ੍ਰੀਤ ਗੋਗੀ ਪਾਰਟੀ ਦੇ ਸਮਰਪਿਤ ਸਿਪਾਹੀ ਸਨ, ਗੋਗੀ ਨੇ ਲੋਕਾਂ ਖਾਸ ਕਰਕੇ ਆਪਣੇ ਹਲਕੇ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕੀਤੀ। ਅੱਜ ਉਨ੍ਹਾਂ ਨੂੰ ਗੁਰਪ੍ਰੀਤ ਗੋਗੀ ਦੀ ਮੌਤ ਬਾਰੇ ਜਾਣ ਕੇ ਬੇਹੱਦ ਦੁੱਖ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਰਹੂਮ ਆਗੂ ਗੁਰਪ੍ਰੀਤ ਗੋਗੀ ਨੇ ‘ਆਪ’ ਅਤੇ ਲੋਕਾਂ ਦੇ ਦਿਲਾਂ ‘ਚ ਵੱਡਾ ਖਲਾਅ ਪੈਦਾ ਕੀਤਾ ਹੈ।
ਅੰਤਿਮ ਸਸਕਾਰ ਦੌਰਾਨ ਸੀਐੱਮ ਭਗਵੰਤ ਮਾਨ ਨੇ ਗੋਗੀ ਦੀ ਮ੍ਰਿਤਕ ਦੇਹ ‘ਤੇ ਫੁੱਲਮਾਲਾ ਭੇਂਟ ਕੀਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Read More: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕ ਗੁਰਪ੍ਰੀਤ ਗੋਗੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ