ਚੰਡੀਗੜ੍ਹ, 28 ਫਰਵਰੀ 2023: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਿਚਾਲੇ ਚੱਲ ਰਹੀ ਤਲਖ਼ੀ ਵਿਚਾਲੇ ਇੱਕ ਤਸਵੀਰ ਸਾਹਮਣੇ ਆਈ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਪੋਤੀ ਦੇ ਵਿਆਹ ’ਚ ਸ਼ਿਰਕਤ ਕੀਤੀ ਹੈ। ਇਸ ਤਸਵੀਰ ਵਿੱਚ ਖੁਸ਼ੀ ਦੇ ਪਲਾਂ ਵਿੱਚ ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲਾ ਖੱਟਰ ਅਤੇ ਕਈ ਆਗੂ ਇੱਕਠੇ ਬੈਠੇ ਦਿਖਾਈ ਦਿੱਤੇ |
ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ (Budget Session) 3 ਮਾਰਚ ਨੂੰ ਹੋਵੇਗਾ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਇਸਦੀ ਮਨਜ਼ੂਰੀ ਦੇ ਦਿੱਤੀ ਹੈ | ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਪੰਜਾਬ ਸਰਕਾਰ ਵਲੋਂ ਸੱਦੇ ਬਜਟ ਸੈਸ਼ਨ (Budget Session) ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਇਸ ਫੈਸਲੇ ਨੂੰ ਚੁਣੌਤੀ ਦੇਣ ਲਈ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸਦੀ ਸੁਣਵਾਈ ਜਾਰੀ ਹੈ | ਪੰਜਾਬ ਸਰਕਾਰ ਨੇ ਚੀਫ ਜਸਟਿਸ ਬੈਂਚ ਅੱਗੇ ਫੌਰੀ ਸੁਣਵਾਈ ਕਰਨ ਦੀ ਮੰਗ ਕੀਤੀ ਹੈ |