ਚੰਡੀਗੜ੍ਹ 17 ਮਾਰਚ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਖੇ ‘ਹੋਲੀ ਮਿਲਨ ਸਮਾਗਮ’ ‘ਚ ਸ਼ਿਰਕਤ ਕੀਤੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਭਗਵੰਤ ਮਾਨ ਦਾ ਸਵਾਗਤ ਕੀਤਾ, ਜਿਨ੍ਹਾਂ ਨੇ ਸਾਬਕਾ ਵਿਧਾਇਕ ਨੂੰ ਗੁਲਦਸਤਾ ਭੇਟ ਕੀਤਾ।
ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Chief Minister Manohar Lal Khattar) ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਇਸ ਮੌਕੇ ਭਗਵੰਤ ਮਾਨ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ਸਾਰੇ ਪਤਵੰਤਿਆਂ ਨੇ ਹੋਲੀ ਦੇ ਜਸ਼ਨ ਮਨਾਉਣ ਲਈ ਇੱਕ ਦੂਜੇ ‘ਤੇ ਗੁਲਾਬ ਦੀਆਂ ਫੁੱਲਾਂ ਦੀ ਵਰਖਾ ਕੀਤੀ ਅਤੇ ਗੁਲਾਲ ਦੇ ਛਿੜਕਾਅ ਕੀਤੇ।